ਵਰਿੰਦਰ ਸਿੰਘ ਬਰਾੜ ਹੋਣਗੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਐਸਐਸਪੀ
ਫ਼ਾਜ਼ਿਲਕਾ 8 ਫਰਵਰੀ
ਪੰਜਾਬ ਸਰਕਾਰ ਵੱਲੋਂ ਅੱਜ ਕੀਤੇ ਗਏ ਤਬਾਦਲਿਆਂ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਦੇ ਐਸਐਸਪੀ ਦੀ ਵੀ ਬਦਲੀ ਕੀਤੀ ਗਈ ਹੈ। ਸ.ਵਰਿੰਦਰ ਸਿੰਘ ਬਰਾੜ ਫਾਜ਼ਿਲਕਾ ਜ਼ਿਲ੍ਹੇ ਦੇ ਨਵੇਂ ਐਸਐਸਪੀ ਹੋਣਗੇ। ਵਰਿੰਦਰ ਸਿੰਘ ਬਰਾੜ ਪਹਿਲਾਂ ਲੰਬਾ ਸਮਾਂ ਅਬੋਹਰ ਵਿਖੇ ਬਤੌਰ ਪੁਲਿਸ ਕਪਤਾਨ ਸੇਵਾਵਾਂ ਦੇ ਚੁੱਕੇ ਹਨ। ਜ਼ਿਲ੍ਹਾ ਪੁਲਿਸ ਮੁਖੀ ਫਾਜ਼ਿਲਕਾ ਲੱਗਣ ਤੇ ਵਰਿੰਦਰ ਸਿੰਘ ਬਰਾੜ ਨੂੰ ਉਹਨਾਂ ਦੇ ਸ਼ੁਭ ਚਿੰਤਕਾਂ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ।

CATEGORIES ਮਾਲਵਾ


