ਮਿਡ ਡੇ ਮੀਲ ਵਿੱਚ ਕਿਨੂੰ ਦੇਣ ਦੀ ਹੋਈ ਸ਼ੁਰੂਆਤ

ਚੰਡੀਗੜ੍ਹ 10 ਫਰਵਰੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਿੱਤੇ ਜਾਣ ਵਾਲੇ ਮਿਡ ਡੇ ਮੀਲ ਵਿੱਚ ਹੁਣ ਕਿੰਨੂੰ ਦੇਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜੋ ਤੁਸੀਂ ਤਸਵੀਰ ਵੇਖ ਰਹੇ ਹੋ ਇਹ ਤਸਵੀਰ ਵਲਟੋਹਾ ਦੇ ਸਰਕਾਰੀ ਸਕੂਲ ਦੀ ਹੈ। ਜਿੱਥੇ ਮਿਡ ਡੇ ਮੀਲ ਵਿੱਚ ਬੱਚਿਆਂ ਨੂੰ ਕਿੰਨੂੰ ਦਿੱਤਾ ਗਿਆ। ਦੱਸਣ ਯੋਗ ਹੈ ਕਿ ਪੰਜਾਬ ਦੇ ਸਕੂਲਾਂ ਵਿੱਚ 19 ਲੱਖ ਬੱਚਿਆਂ ਨੂੰ ਮਿਡ ਡੇ ਮੀਲ ਦਿੱਤਾ ਜਾਂਦਾ ਹੈ। ਪਹਿਲਾਂ ਬੱਚਿਆਂ ਨੂੰ ਫਲ ਦੇ ਤੌਰ ਤੇ ਕੇਲਾ ਦਿੱਤਾ ਜਾਂਦਾ ਸੀ ਪਰ ਹੁਣ ਮੌਸਮੀ ਫਲ ਦੇਣ ਦੇ ਨਾਲ ਕਿੰਨੂ ਦੀ ਸ਼ੁਰੂਆਤ ਸਕੂਲਾਂ ਵਿੱਚ ਹੋ ਚੁੱਕੀ ਹੈ। ਇਸ ਸਬੰਧ ਵਿੱਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਬੈਂਸ ਵੱਲੋਂ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

CATEGORIES
Share This

COMMENTS

Wordpress (0)
Disqus (0 )
Translate