ਕੇਂਦਰ ਸਰਕਾਰ ਨੇ ਮੁੜ ਭੇਜਿਆ ਮੀਟਿੰਗ ਦਾ ਸੱਦਾ

ਸੰਯੁਕਤ ਕਿਸਾਨ ਮੋਰਚੇ ਗੈਰ ਰਾਜਨੀਤਿਕ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦੀਆਂ ਤਿਆਰੀਆਂ ਜ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਉੱਥੇ ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ 12 ਫਰਵਰੀ ਨੂੰ ਚੰਡੀਗੜ੍ਹ ਵਿਖੇ ਮੁੜ ਦੂਜੇ ਗੇੜ ਦੀ ਮੀਟਿੰਗ ਲਈ ਸੱਦਾ ਭੇਜਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਤੇ ਸਵਰਨ ਸਿੰਘ ਭੰਦੇਰ ਨੂੰ ਭੇਜੇ ਗਏ ਪੱਤਰ ਵਿੱਚ ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ 12 ਫਰਵਰੀ ਨੂੰ ਬੈਠਕ ਵਿੱਚ ਜਰੂਰ ਪਹੁੰਚੋ। ਵੇਖੋ ਕਿਸਾਨ ਆਗੂਆਂ ਨੂੰ ਆਏ ਪੱਤਰ ਦੀ ਕਾਪੀ।

ਉਧਰ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪੂਰਾ ਜ਼ੋਰ ਲਾਇਆ ਗਿਆ ਹੈ। ਇਥੋਂ ਤੱਕ ਕਿ ਪੰਜਾਬ ਤੋਂ ਸ਼ੰਭੂ ਬਾਰਡਰ ਰਾਹੀਂ ਹਰਿਆਣੇ ਜਾਣ ਦੇ ਰਸਤੇ ਬੰਦ ਕਰ ਦਿੱਤੇ ਗਏ ਹਨ।

CATEGORIES
Share This

COMMENTS

Wordpress (0)
Disqus (0 )
Translate