ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਬਚਾਓ ਯਾਤਰਾ ਕੀਤੀ ਮੁਲਤਵੀ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਨੂੰ ਇੱਕ ਵਾਰ ਮੁਲਤਵੀ ਕਰ ਦਿੱਤਾ ਗਿਆ ਹੈ। 15 ਫਰਵਰੀ ਨੂੰ ਹੋਣ ਵਾਲੇ ਪ੍ਰੋਗਰਾਮ ਰੱਦ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ਵਿੱਚ ਹੰਗਾਮੀ ਮੀਟਿੰਗ ਬੁਲਾਈ ਗਈ ਹੈ। ਜਿਸ ਵਿੱਚ ਪੰਜਾਬ ਬਚਾਓ ਯਾਤਰਾ ਨੂੰ ਲੈ ਕੇ ਜਿੱਥੇ ਅਗਲਾ ਪ੍ਰੋਗਰਾਮ ਕੀ ਹੋਵੇਗਾ ਉਹ ਫੈਸਲਾ ਹੋਵੇਗਾ ਉਥੇ ਕਿਸਾਨੀ ਅੰਦੋਲਨ ਨੂੰ ਲੈ ਕੇ ਵੀ ਚਰਚਾ ਕੀਤੀ ਜਾਵੇਗੀ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਿਸਾਨੀ ਅੰਦੋਲਨ ਨੂੰ ਵੇਖਦਿਆਂ ਇਹ ਫੈਸਲਾ ਲਿਆ ਗਿਆ ਹੈ ਜਿਸ ਤਹਿਤ 15 ਫਰਵਰੀ ਨੂੰ ਪੰਜਾਬ ਬਚਾਓ ਯਾਤਰਾ ਤਹਿਤ ਹੋਣ ਵਾਲਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ ਤੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਵਿਸ਼ੇਸ਼ ਬੈਠਕ ਬੁਲਾਈ ਗਈ ਹੈ।ਜਿਸ ਵਿੱਚ ਇਹਨਾਂ ਮਸਲਿਆਂ ਤੇ ਚਰਚਾ ਹੋਵੇਗੀ।
CATEGORIES ਪੰਜਾਬ