ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਲਕੇ ਰੇਲਾਂ ਰੋਕਣ ਦਾ ਐਲਾਨ

ਕਿਸਾਨੀ ਮਸਲਿਆਂ ਨੂੰ ਲੈ ਕੇ ਦਿੱਲੀ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਉੱਪਰ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਜਬਰ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (Bharatiya Kisan Union Ekta) (ਉਗਰਾਹਾਂ) ਨੇ 15 ਫਰਵਰੀ ਨੂੰ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਕਿਸਾਨਾਂ ਉੱਪਰ ਹੋਏ ਬਲ ਪ੍ਰਯੋਗ ਦੇ ਵਿਰੋਧ ਵਿੱਚ ਜੋਗਿੰਦਰ ਸਿੰਘ ਅਗਰਾਹਾਂ ਵੱਲੋਂ ਸੱਦੀ ਗਈ ਪੰਜਾਬ ਬਾਡੀ ਦੀ ਬੈਠਕ ਵਿੱਚ ਹੋਏ ਫੈਸਲੇ ਤਹਿਤ 15 ਫਰਵਰੀ ਨੂੰ ਰੇਲਾਂ ਰੋਕਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਡਰੋਨਾਂ ਤੋਂ ਕਿਸਾਨਾਂ ‘ਤੇ ਗੋਲੀਆਂ ਚਲਾਈਆਂ ਗਈਆਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਉਹ ਨਿੰਦਣਯੋਗ ਹੈ। ਉਗਰਾਹਾਂ ਨੇ ਕਿਹਾ ਕਿ ਉਹ ਦਿੱਲੀ ਮਾਰਚ ਵਿੱਚ ਰੱਖੀਆਂ ਗਈਆਂ ਮੰਗਾਂ ਦਾ ਸਮਰਥਨ ਕਰਦੇ ਹਨ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਾਰੀਆਂ ਮੰਗਾਂ ਜਿਵੇਂ ਕਿ ਐਮ.ਐਸ.ਪੀ., ਕਰਜ਼ਾ ਮੁਆਫ਼ੀ, ਲਖੀਮਪੁਰ ਖੇੜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਆਦਿ ਨੂੰ ਛੇਤੀ ਹੱਲ ਕਰੇ। ਉਨਾਂ ਕਿਹਾ ਕਿ ਭਲਕੇ ਵੀਰਵਾਰ ਨੂੰ 12 ਤੋਂ 4 ਵਜੇ ਤੱਕ ਰੇਲ ਰੋਕੋ ਅੰਦੋਲਨ ਚਲਾਇਆ ਜਾਵੇਗਾ।

CATEGORIES
Share This

COMMENTS

Wordpress (0)
Disqus (0 )
Translate