ਕਿਸਾਨੀ ਅੰਦੋਲਨ ! ਪੰਜਾਬ ਦੇ ਸੱਤ ਜ਼ਿਲਿਆਂ ਵਿੱਚ 24 ਫਰਵਰੀ ਤੱਕ ਇੰਟਰਨੈਟ ਸੇਵਾਵਾਂ ਬੰਦ
ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਦਿੱਲੀ ਕੂਚ ਦੇ ਅੰਦੋਲਨ ਨੂੰ ਅੱਜ ਛੇਵਾਂ ਦਿਨ ਹੋ ਗਿਆ ਤੇ ਇਸ ਦੌਰਾਨ ਹੁਣ ਤੱਕ ਇੱਕ ਕਿਸਾਨ ਤੇ ਇੱਕ ਸਬ ਇੰਸਪੈਕਟਰ ਦੀ ਮੌਤ ਵੀ ਹੋ ਚੁੱਕੀ।ਇਸ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇੰਟਰਨੈਟ 24 ਫਰਵਰੀ ਤੱਕ ਬੰਦ ਰਹੇਗਾ।
ਕੇਂਦਰ ਸਰਕਾਰ ਨੇ ਪੰਜਾਬ ਦੇ 7 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਬਠਿੰਡਾ, ਮਾਨਸਾ, ਮੋਹਾਲੀ ਅਤੇ ਮੁਕਤਸਰ ਦੇ ਕੁਝ ਹਿੱਸਿਆਂ ਵਿੱਚ 24 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ (Internet services) ਨੂੰ ਬੰਦ ਕਰ ਦਿੱਤਾ ਹੈ। ਕਿਸਾਨਾਂ ਦੀ ਕੇਦਰ ਸਰਕਾਰ ਨਾਲ ਹੁਣ ਤੱਕ ਤਿੰਨ ਬੈਠਕਾਂ ਹੋ ਚੁੱਕੀਆਂ ਹਨ ਤੇ ਅੱਜ ਚੌਥੀ ਬੈਠਕ ਹੋਵੇਗੀ।
ਓਧਰ ਹਰਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਨੇ ਦੁਪਹਿਰ ਨੂੰ ਕੁਰੂਕਸ਼ੇਤਰ ਵਿੱਚ ਕਿਸਾਨ-ਖਾਪ ਪੰਚਾਇਤ ਸੱਦੀ ਹੈ। ਇੱਥੋਂ ਹੀ ਹਰਿਆਣਾ ਵਿੱਚ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਾਵੇਗਾ।

ਓਧਰ ਹਰਿਆਣਾ ਦੇ 7 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਵਿਚ ਇੰਟਰਨੈਟ ਸੇਵਾਵਾਂ 19 ਫਰਵਰੀ ਦੀ ਰਾਤ ਤੱਕ ਬੰਦ ਕੀਤੀਆਂ ਗਈਆਂ ਹਨ।



