21 ਫਰਵਰੀ ਨੂੰ ਦਿੱਲੀ ਕੂਚ ਕਰਨਗੇ ਕਿਸਾਨ !

ਚੰਡੀਗੜ੍ਹ। ਬੀਤੀ ਦੇਰ ਰਾਤ ਹੋਈ ਕੇਂਦਰੀ ਮੰਤਰੀਆਂ ਤੇ ਕਿਸਾਨ ਆਗੂਆਂ ਦੀ ਬੈਠਕ ਵਿੱਚ ਬੇਸ਼ੱਕ ਲੰਬੀ ਚਰਚਾ ਹੋਈ ਪਰ ਸਿੱਟਾ ਕੋਈ ਵੀ ਨਾ ਨਿਕਲਿਆ। ਬੈਠਕ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਤੇ ਉਹਨਾਂ ਵੱਲੋਂ ਕੇਂਦਰੀ ਮੰਤਰੀਆਂ ਤੋਂ ਬਦਲੀਆਂ ਫਸਲਾਂ ਲਈ ਐਮਐਸਪੀ ਦੀ ਮੰਗ ਕੀਤੀ ਗਈ। ਇਸ ਦੌਰਾਨ ਦੋਨਾਂ ਧਿਰਾਂ ਵਿੱਚ ਸਵੇਰ ਤੱਕ ਚਰਚਾ ਹੁੰਦੀ ਰਹੀ। ਬੈਠਕ ਤੋਂ ਬਾਅਦ ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਡੱਲੇਵਾਲ, ਸਰਵਨ ਸਿੰਘ ਪੰਧੇਰ, ਅਭਿਮੰਨਿਊ ਤੇ ਹੋਰ ਆਗੂਆਂ ਨੇ ਕਿਹਾ ਕਿ ਬੈਠਕ ਵਿੱਚ ਐਮਐਸਪੀ ਸਮੇਤ ਮੰਗਾਂ ਤੇ ਲੰਬੀ ਚਰਚਾ ਹੋਈ। ਜਿਸ ਤੋਂ ਬਾਅਦ 19 ਤੇ 20 ਫਰਵਰੀ ਦਾ ਸਮਾਂ ਇਹਨਾਂ ਨੂੰ ਦਿੱਤਾ ਜਾਂਦਾ ਹੈ। ਜੇਕਰ ਮਸਲੇ ਹੱਲ ਨਾ ਹੋਏ ਤਾਂ 21 ਫਰਵਰੀ ਨੂੰ ਦਿੱਲੀ ਕੂਚ ਕਰਾਂਗੇ। ਉਧਰ ਸ਼ੰਬੂ ਤੇ ਖਨੌਰੀ ਬਾਰਡਰ ਤੇ ਕਿਸਾਨਾਂ ਦਾ ਕਾਫਲਾ ਲਗਾਤਾਰ ਵਾਧਦਾ ਜਾ ਰਿਹਾ ਹੈ ਤੇ ਉਨਾਂ ਵੱਲੋਂ ਪੂਰੀਆਂ ਤਿਆਰੀਆਂ ਦਿੱਲੀ ਕੂਚ ਕਰਨ ਦੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਤੋਂ ਇਲਾਵਾ ਹਰਿਆਣਾ ਤੋਂ ਵੀ ਕਿਸਾਨ ਅੰਦੋਲਨ ਵਿੱਚ ਭਾਗ ਲੈ ਰਹੇ ਹਨ।

CATEGORIES
Share This

COMMENTS

Wordpress (0)
Disqus (0 )
Translate