ਵਿਰਾਟ ਤੇ ਅਨੁਸ਼ਕਾ ਦੇ ਘਰ ਬੇਟੇ ਨੇ ਲਿਆ ਜਨਮ

ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਦੇ ਘਰ ਦੂਜੀ ਵਾਰ ਕਿਲਕਾਰੀ ਗੂੰਜੀ ਹੈ। ਅਨੁਸ਼ਕਾ ਨੇ 15 ਫਰਵਰੀ ਨੂੰ ਬੇਟੇ ਨੂੰ ਜਨਮ ਦਿੱਤਾ ਹੈ। ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਉੱਪਰ ਇਹ ਖੁਸ਼ਖਬਰੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ। ਉਹਨਾਂ ਨੇ ਆਪਣੇ ਪੁੱਤਰ ਦਾ ਨਾਂ ਅਕਾਏ ਰੱਖਿਆ ਹੈ। ਉਹਨਾਂ ਆਪਣੇ ਪ੍ਰਸ਼ੰਸਕਾਂ ਦਾ ਪਿਆਰ ਕਬੂਲਿਆ ਤੇ ਸਭ ਦਾ ਧੰਨਵਾਦ ਕੀਤਾ।

ਇਸ ਤੋਂ ਪਹਿਲਾਂ ਇਹਨਾਂ ਦੇ ਪਹਿਲਾ ਬੱਚਾ ਬੇਟੀ ਹੈ। ਜਿਸ ਦਾ ਨਾਮ ਵਾਮਿਕਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਉੱਪਰ ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ।

CATEGORIES
Share This

COMMENTS

Wordpress (0)
Disqus (0 )
Translate