ਕਿਸਾਨਾਂ ਦੀਆਂ ਮੰਗਾਂ ਮੰਨੇ ਕੇਂਦਰ ਸਰਕਾਰ-ਐਡਵੋਕੇਟ ਗੁਰਭੇਜ ਸਿੰਘ ਮਲੋਟ
*ਆਪ* ਸਰਕਾਰ ਕਿਸਾਨਾਂ ਦੇ ਨਾਲ
ਫ਼ਿਰੋਜ਼ਪੁਰ 20 ਫਰਵਰੀਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਰਾਖੀ ਪੂਰੀ ਇਮਾਨਦਾਰੀ ਨਾਲ ਕਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਮਸਲੇ ਹੱਲ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਕਿਸਾਨਾਂ ਦੇ ਮਸਲੇ ਹੱਲ ਕਰਵਾਉਣ ਲਈ ਯਤਨਸ਼ੀਲ ਹਨ। ਕੇਂਦਰ ਸਰਕਾਰ ਤੁਰੰਤ ਕਿਸਾਨਾਂ ਦੇ ਮਸਲੇ ਹੱਲ ਕਰਕੇ ਉਹਨ੍ਾਂ ਦੀਆਂ ਮੰਗਾਂ ਪ੍ਰਵਾਨ ਕਰੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਲੀਗਲ ਸੈਲ ਤੋਂ ਸੀਨੀਅਰ ਆਗੂ ਐਡਵੋਕੇਟ ਗੁਰਭੇਜ ਸਿੰਘ ਮਲੋਟ ਨੇ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਐਨਡੀਏ ਵੱਲੋਂ 10 ਸਾਲ ਪਹਿਲਾਂ ਲੋਕਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਕਿਸਾਨਾਂ ਦੀ ਆਮਦਨ 2022 ਤੱਕ ਦੁਗਣੀ ਕਰਾਂਗੇ ਪਰ 2024 ਬੀਤਣ ਬਾਅਦ ਵੀ ਕਿਸਾਨਾਂ ਨੂੰ ਫਸਲਾਂ ਦੇ ਪੂਰੇ ਭਾਅ ਨਹੀਂ ਮਿਲ ਰਹੇ। ਦੇਸ਼ ਭਰ ਦੇ ਕਿਸਾਨਾਂ ਵਿੱਚ ਮੋਦੀ ਸਰਕਾਰ ਖਿਲਾਫ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਵੀ ਕਿਸਾਨ ਦਿੱਲੀ ਜਾਣ ਲਈ ਮਜਬੂਰ ਹੋਏ ਪਏ ਹਨ ਪਰ ਉਹਨਾਂ ਉੱਪਰ ਜਿਸ ਤਰ੍ਹਾਂ ਦਾ ਜ਼ੁਲਮ ਹਰਿਆਣਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਇਹ ਅਤਿ ਨਿੰਦਣਯੋਗ ਹੈ। ਗੁਰਭੇਜ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਿਸ ਤਰ੍ਹਾਂ ਸ. ਭਗਵੰਤ ਸਿੰਘ ਮਾਨ ਵੱਲੋਂ ਦੋ ਸਾਲਾਂ ਦੇ ਵਿੱਚ ਕਿਸਾਨਾਂ ਦੇ ਅਨੇਕਾਂ ਮਸਲੇ ਹੱਲ ਕੀਤੇ ਗਏ ਹਨ ਉਸੇ ਤਰ੍ਹਾਂ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਕੇ ਤੁਰੰਤ ਲਾਗੂ ਕਰੇ।



