ਅੱਗੇ ਵਧਣ ਤੋਂ ਪਹਿਲਾਂ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਸੱਦੀ ਮੀਟਿੰਗ


ਕਿਸਾਨਾਂ ਵੱਲੋਂ ਅੱਜ ਸ਼ੰਭੂ ਤੇ ਖਨੌਰੀ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੋਇਆ ਹੈ। ਕਿਸਾਨਾਂ ਦੇ ਅੱਗੇ ਵਧਣ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਹੋ ਸਕਦਾ ਹੈ ਕਿ ਮੀਟਿੰਗ ਵਿੱਚ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਸਮਝਾਇਆ ਜਾਵੇ ਜਾਂ ਫਿਰ ਹਰਿਆਣਾ ਸਰਕਾਰ ਕਿਸੇ ਸ਼ਰਤ ਤਹਿਤ ਕਿਸਾਨਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦੇਵੇ। ਉਧਰ ਹਰਿਆਣਾ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਬੈਰੀਗੇਟ ਤੋੜੇ ਤਾਂ ਸਖਤ ਕਾਨੂੰਨੀ ਕਾਰਵਾਈ ਹੋਵੇਗੀ।

CATEGORIES
Share This

COMMENTS

Wordpress (0)
Disqus (0 )
Translate