ਖਨੌਰੀ ਬਾਰਡਰ ਤੇ ਇੱਕ ਨੌਜਵਾਨ ਕਿਸਾਨ ਹੋਇਆ ਸ਼ਹੀਦ

ਪਿਛਲੇ 10 ਦਿਨਾਂ ਤੋਂ ਦਿੱਲੀ ਕੂਚ ਕਰਨ ਲਈ ਸ਼ੰਬੂ ਤੇ ਖਨੌਰੀ ਬਾਰਡਰ ਤੇ ਬੈਠੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਅੱਜ ਦਿੱਲੀ ਕੂਚ ਕਰਨ ਦੀ ਤਿਆਰੀ ਕਰ ਰਹੇ ਕਿਸਾਨਾਂ ਤੇ ਪੁਲਿਸ ਦਰਮਿਆਨ ਝੜਪਾਂ ਵੀ ਹੋਈਆਂ। ਅੰਦੋਲਨ ਦੌਰਾਨ ਅੱਜ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਜਿਸ ਦੇ ਸਿਰ ਵਿੱਚ ਸੱਟ ਵਜੀ ਦੱਸੀ ਜਾ ਰਹੀ ਹੈ। ਕਿਸਾਨਾਂ ਨੇ ਦੋਸ਼ ਲਾਏ ਹਨ ਕਿ ਨੌਜਵਾਨ ਦੀ ਮੌਤ ਸਿਰ ਵਿੱਚ ਗੋਲੀ ਲੱਗਣ ਕਾਰਨ ਹੋਈ ਹੈ। ਜਿਸ ਨੌਜਵਾਨ ਦੀ ਮੌਤ ਹੋਈ ਹੈ,ਉਸ ਦੀ ਪਛਾਣ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੇ ਸ਼ੁਭਕਰਨ ਸਿੰਘ ਵਜੋਂ ਹੋਈ ਹੈ। ਜਿਸ ਦੀ ਉਮਰ 20 ਤੋਂ 22 ਸਾਲ ਦੱਸੀ ਜਾ ਰਹੀ ਹੈ।

CATEGORIES
Share This

COMMENTS

Wordpress (0)
Disqus (1 )
Translate