ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, ਹਸਪਤਾਲ ਦਾਖਲ
ਪਟਿਆਲਾ 21 ਫ਼ਰਵਰੀ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਤੇ ਕਿਸਾਨੀ ਅੰਦੋਲਨ ਦੀ ਅਗਵਾਈ ਕਰ ਰਹੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸ਼ਬੂਬ ਬਾਰਡਰ ਤੇ ਅਚਾਨਕ ਵਿਗੜ ਗਈ ਜਿਸ ਤੋਂ ਬਾਅਦ ਉਹਨਾਂ ਨੂੰ ਤੁਰੰਤ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ। ਡਲੇਵਾਲ ਨੂੰ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਹਨਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੰਭੂ ਬਾਰਡਰ ਤੇ ਹਰਿਆਣਾ ਪੁਲਿਸ ਵੱਲੋਂ ਲਗਾਤਾਰ ਸੁੱਟੇ ਜਾ ਰਹੇ ਗੋਲਿਆਂ ਤੋਂ ਬਾਅਦ ਡਲੇਵਾਲ ਦੀ ਸਿਹਤ ਵਿਗੜੀ।

CATEGORIES ਪੰਜਾਬ


