ਸ਼ੁਭਕਰਨ ਦੇ ਪਰਿਵਾਰ ਨੂੰ ਇੱਕ ਕਰੋੜ ਆਰਥਿਕ ਸਹਾਇਤਾ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ
ਚੰਡੀਗੜ੍ਹ 23 ਫ਼ਰਵਰੀ। ਬੀਤੇ ਦਿਨੀ ਖਨੋਰੀ ਬਾਰਡਰ ਤੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੇ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਇਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਤੇ ਉਸਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ ਹੈ। ਨਾਲ ਹੀ ਉਹਨਾਂ ਨੇ ਕਿਹਾ ਕਿ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸੰਬੰਧ ਦੇ ਵਿੱਚ ਉਹਨਾਂ ਵੱਲੋਂ ਕੀਤੇ ਗਏ ਟਵੀਟ ਚ ਦਿੱਤੀ ਜਾਣਕਾਰੀ ਚ ਉਹਨਾਂ ਕਿਹਾ ਹੈ ਕਿ
“ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ”,,,

ਮੁੱਖ ਮੰਤਰੀ ਵੱਲੋਂ ਪਹਿਲਾਂ ਵੀ ਕਿਹਾ ਗਿਆ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਤੇ ਪੰਜਾਬੀਆਂ ਦੇ ਨਾਲ ਹਮੇਸ਼ਾ ਚਟਾਣ ਵਾਂਗ ਖੜੇ ਹਨ। ਉਹਨਾਂ ਵੱਲੋਂ ਕੈਬਨਿਟ ਮੰਤਰੀਆਂ ਦੀ ਡਿਊਟੀ ਖਨੌਰੀ ਤੇ ਸ਼ੰਭੂ ਬਾਰਡਰ ਦੇ ਨੇੜੇ ਹਸਪਤਾਲਾਂ ਵਿੱਚ ਵੀ ਲਾਈ ਗਈ ਹੈ।




