ਖਨੌਰੀ ਬਾਰਡਰ ਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ
ਪਟਿਆਲਾ।ਖਨੌਰੀ ਬਾਰਡਰ ਤੇ ਬੀਤੀ ਰਾਤ ਇੱਕ ਹੋਰ ਕਿਸਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿਸ ਕਿਸਾਨ ਦੀ ਮੌਤ ਹੋਈ ਹੈ। ਉਸ ਦਾ ਨਾਂ ਦਰਸ਼ਨ ਸਿੰਘ ਪੁੱਤਰ ਜਰਨੈਲ ਸਿੰਘ ਪਿੰਡ ਅਮਰਗੜ੍ਹ ਨੇੜੇ ਗੋਨੇਆਣਾ ਜਿਲਾ ਬਠਿੰਡਾ ਉਮਰ 62 ਸਾਲ ਦੱਸੀ ਜਾ ਰਹੀ ਹੈ। ਉਸਦੀ ਮੌਤ ਦਿਲ ਦਾ ਦੌਰਾ ਪੈਣ ਕਰਕੇ ਹੋਈ ਤੇ ਉਸ ਨੂੰ ਹਾਲਤ ਖਰਾਬ ਹੋਣ ਤੇ ਰਜਿੰਦਰਾ ਹਸਪਤਾਲ ਰੈਫਰ ਵੀ ਕੀਤਾ ਗਿਆ ਸੀ। ਦੱਸਣ ਯੋਗ ਹੈ ਕਿ ਕਿਸਾਨੀ ਅੰਦੋਲਨ ਦੌਰਾਨ ਇਹ ਤੀਜੇ ਕਿਸਾਨ ਦੀ ਮੌਤ ਹੈ ਇਸ ਤੋਂ ਪਹਿਲਾਂ ਇੱਕ ਨੌਜਵਾਨ ਦੀ ਮੌਤ ਤੇ ਉਸ ਤੋਂ ਪਹਿਲਾਂ ਮਨਜੀਤ ਸਿੰਘ ਨਾਂ ਦੇ ਕਿਸਾਨ ਦੀ ਮੌਤ ਖਨੌਰੀ ਬਾਰਡਰ ਤੇ ਹੋਈ ਸੀ। ਉਧਰ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਤੇ ਹਰਿਆਣਾ ਪੁਲਿਸ ਵੱਲੋਂ ਵੀ ਹਰਿਆਣੇ ਵਿੱਚ ਸਖਤ ਕਦਮ ਪੁੱਟੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਅੰਦੋਲਨ ਕਰਨ ਤੋਂ ਰੋਕਿਆ ਜਾ ਸਕੇ।
CATEGORIES ਖੇਤੀਬਾੜੀ/ਵਪਾਰ