ਹਰਿਆਣਾ ਪੁਲਿਸ ਨੇ ਕਿਸਾਨਾਂ ਖਿਲਾਫ ਐਨਐਸਏ ਦੀ ਕਾਰਵਾਈ ਦਾ ਫੈਸਲਾ ਵਾਪਸ ਲਿਆ

ਹਰਿਆਣਾ ਦੀ ਪੁਲਿਸ ਨੇ ਕਿਸਾਨ ਆਗੂਆਂ ਖ਼ਿਲਾਫ਼ NSA Act ਤਹਿਤ ਕਾਰਵਾਈ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਅੰਬਾਲਾ ਪੁਲਿਸ ਦਾ ਕਹਿਣਾ ਹੈ ਕਿ ਉਸ ਨੇ ਐਨਐਸਏ ਲਗਾਉਣ ਦੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕੀਤਾ ਅਤੇ ਫੈਸਲਾ ਕੀਤਾ ਕਿ ਇਸ ਕਾਨੂੰਨ ਦੀਆਂ ਧਾਰਾਵਾਂ ਕਿਸਾਨ ਆਗੂਆਂ ‘ਤੇ ਨਹੀਂ ਲਗਾਈਆਂ ਜਾਣਗੀਆਂ। ਅੰਬਾਲਾ ਰੇਂਜ ਪੁਲਿਸ ਦੇ ਆਈਜੀ ਸਿਬਾਸ਼ ਕਬੀਰਾਜ ਨੇ ਕਿਹਾ, “ਅਸੀਂ NSA ਤਹਿਤ ਅੰਬਾਲਾ ਵਿੱਚ ਕਿਸਾਨ ਆਗੂਆਂ ਦੇ ਖ਼ਿਲਾਫ਼ ਕਾਰਵਾਈ ਕਰਨ ਦੇ ਮਾਮਲੇ ‘ਤੇ ਮੁੜ ਵਿਚਾਰ ਕੀਤਾ ਹੈ ਅਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਇਸ ਕਾਨੂੰਨ ਦੀਆਂ ਧਾਰਾਵਾਂ ਦੇ ਤਹਿਤ ਉਨ੍ਹਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।”ਹਰਿਆਣਾ ਪੁਲਿਸ ਨੇ ਕਿਸਾਨਾਂ ਅਤੇ ਕਿਸਾਨ ਆਗੂਆਂ ਨੂੰ ਸ਼ਾਂਤੀ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

CATEGORIES
Share This

COMMENTS

Wordpress (0)
Disqus (0 )
Translate