ਫਿਰੋਜ਼ਪੁਰ ਤੋਂ ਸ਼ੰਭੂ ਜਾ ਰਹੀ ਟਰੈਕਟਰ ਟਰਾਲੀ ਹੋਈ ਹਾਦਸੇ ਦਾ ਸ਼ਿਕਾਰ,ਇੱਕ ਦੀ ਮੌਤ,ਕਈ ਜਖ਼ਮੀ

ਸ਼ੰਬੂ ਬਾਰਡਰ ਤੇ ਖਨੌਰੀ ਬਾਰਡਰ ਤੇ ਲਗਾਤਾਰ ਕਿਸਾਨ ਇਕੱਠੇ ਹੋ ਰਹੇ ਹਨ। ਪਿਛਲੇ ਕਰੀਬ ਦੋ ਹਫਤਿਆਂ ਤੋਂ ਕਿਸਾਨੀ ਅੰਦੋਲਨ ਵੀ ਜਾਰੀ ਹੈ। ਹੁਣ ਤੱਕ ਇੱਕ ਨੌਜਵਾਨ ਸਮੇਤ ਤਿੰਨ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਇਸੇ ਦੌਰਾਨ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਫਿਰੋਜ਼ਪੁਰ ਤੋਂ ਸ਼ੰਬੂ ਬਾਰਡਰ ਜਾ ਰਹੀ ਇੱਕ ਟਰੈਕਟਰ ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਦੌਰਾਨ ਇੱਕ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਹੈ। ਜਦੋਂ ਕਿ ਕਈ ਕਿਸਾਨ ਜਖਮੀ ਹੋ ਗਏ ਜਿਨਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ।

CATEGORIES
Share This

COMMENTS

Wordpress (0)
Disqus (0 )
Translate