ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ
ਚੰਡੀਗੜ੍ਹ 24 ਫ਼ਰਵਰੀ। ਪੰਜਾਬ ਦੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਕੂਲ ਆਫ਼ ਐਮੀਨੈਂਸ ‘ਚ ਦਾਖਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। 9ਵੀਂ ਅਤੇ 11ਵੀਂ ਜਮਾਤ ਦੇ ਦਾਖਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੈ। CM ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। 15 ਮਾਰਚ ਤੱਕ ਪੋਰਟਲ ਰਾਹੀਂ ਰਜਿਸਟ੍ਰੇਸ਼ਨ ਹੋਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਲਿਖਿਆ ਹੈ,*ਵਿਦਿਆਰਥੀਆਂ ਅਤੇ ਮਾਪਿਆਂ ਲਈ ਜਾਣਕਾਰੀ..ਸਕੂਲ ਆਫ਼ ਐਮੀਨੈਂਸ ‘ਚ ਨਵੇਂ ਵਿੱਦਿਅਕ ਸੈਸ਼ਨ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਦਾਖਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਦਾਖਲੇ ਲਈ ਤੁਸੀਂ 15 ਮਾਰਚ ਤੱਕ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰ ਸਕਦੇ ਹੋ… ਆਓ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਅਤੇ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਲਈ ਹੱਥ ਮਿਲ਼ਾਈਏ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿਛਲੇ ਸਾਲ ਤੋਂ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਸੀ।
CATEGORIES ਸਿੱਖਿਆ