ਅੱਜ ਵੀ ਈਡੀ ਅੱਗੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ। ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਵੀ ਇਨਫੋਰਸਮੈਂਟ ਡਾਇਰੈਕਟੋਰੇਟ ਅੱਗੇ ਪੇਸ਼ ਨਹੀਂ ਹੋਣਗੇ। ਈ ਡੀ ਦੇ ਸੱਤਵੇਂ ਸੰਮਨ ‘ਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਸੋਮਵਾਰ ਨੂੰ ਈਡੀ ਦਫ਼ਤਰ ਨਹੀਂ ਜਾਣਗੇ ਕਿਉਂਕਿ ਮਾਮਲਾ ਅਜੇ ਅਦਾਲਤ ਵਿਚ ਵਿਚਾਰ ਅਧੀਨ ਹੈ। ਜਿਸ ਦੀ ਸੁਣਵਾਈ 16 ਮਾਰਚ ਨੂੰ ਹੋਵੇਗੀ। ‘ਆਪ’ ਨੇ ਅੱਗੇ ਕਿਹਾ ਕਿ ਹਰ ਰੋਜ਼ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫ਼ੈਸਲੇ ਦੀ ਉਡੀਕ ਕਰੋ। ਉਨਾਂ ਕਿਹਾ ਕਿ ਅਸੀਂ ਇੰਡੀਆ ਗਠਜੋੜ ਨੂੰ ਨਹੀਂ ਛੱਡਾਂਗੇ। 22 ਫਰਵਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੱਤਵਾਂ ਸੰਮਨ ਜਾਰੀ ਕਰਕੇ ਸੋਮਵਾਰ 26 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ।

CATEGORIES
Share This

COMMENTS

Wordpress (0)
Disqus (0 )
Translate