Moosewala ਦੇ ਘਰ ਆਵੇਗੀ ਖੁਸ਼ੀ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਮਾਰਚ ਮਹੀਨੇ ਖੁਸ਼ੀਆਂ ਆਉਣ ਵਾਲੀਆਂ ਹਨ। ਮੂਸੇਵਾਲਾ ਦੇ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਵਜ੍ਹਾ ਹੈ ਉਹ ਪਿਛਲੇ ਕਈ ਮਹੀਨਿਆਂ ਤੋਂ ਘੱਟ ਹੀ ਬਾਹਰ ਨਿਕਲਦੇ ਹਨ ਤੇ ਹਰ ਐਤਵਾਰ ਨੂੰ ਆਪਣੇ ਪੁੱਤਰ ਦੇ ਫੈਨਜ਼ ਨੂੰ ਵੀ ਨਹੀਂ ਮਿਲ ਰਹੇ। ਮਰਹੂਮ ਗਾਇਕ ਦੇ ਤਾਏ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ। ਦੱਸਣਯੋਗ ਹੈ ਕਿ
ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਕਤਲ ਨਾਲ ਬਜ਼ੁਰਗ ਮਾਪਿਆਂ ਦਾ ਕੋਈ ਸਹਾਰਾ ਨਹੀਂ ਰਿਹਾ ਸੀ। ਇਸ ਕਾਰਨ ਉਸ ਦੀ ਮਾਂ ਚਰਨ ਕੌਰ ਆਈ.ਵੀ.ਐੱਫ. ਰਾਹੀਂ ਗਰਭਵਤੀ ਹੋ ਗਈ। ਜਦੋਂ ਮੀਡੀਆ ਨੇ ਗਾਇਕ ਦੇ ਤਾਇਆ ਚਮਕੌਰ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ਵਿਚ ਨਵੀਂ ਜ਼ਿੰਦਗੀ ਆ ਰਹੀ ਹੈ।
CATEGORIES ਪੰਜਾਬ