PSEB ਵੱਲੋਂ 5 ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪੇਪਰਾਂ ਦੀਆਂ ਤਰੀਕਾਂ ਦਾ ਐਲਾਨ
ਪੰਜਾਬ ਸਕੂਲ ਸਿੱਖਿਆ ਬੋਰਡ ਦੇ 5 ਵੀਂ ਕਲਾਸ ਦੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ ਹੈ। 5 ਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ 7 ਮਾਰਚ ਤੋਂ 14 ਮਾਰਚ ਤੱਕ ਹੋਣਗੀਆਂ।ਬੋਰਡ ਵੱਲੋਂ 2 ਤੇ 3 ਮਾਰਚ ਨੂੰ ਪ੍ਰਸ਼ਨ ਪੱਤਰ ਅਤੇ ਕੇਂਦਰ ਸੁਪਰੀਡੈਂਟ ਦੇ ਪੈਕੇਟ ਸਾਰਿਆਂ ‘ਚ ਵੰਡੇ ਜਾਣਗੇ। ਪ੍ਰੀਖਿਆਵਾਂ ਨੂੰ ਸਹੀ ਤਰ੍ਹਾਂ ਕਰਵਾਉਣ ਲਈ ਬੋਰਡ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਹਨ। ਬੋਰਡ ਦੇ ਦਿਸ਼ਾ-ਨਿਰਦੇਸ ਦਿੱਤੇ ਗਏ ਹਨ ਕਿ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ‘ਤੇ ਜਾਰੀ ਕੋਵਿਡ 19 ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ।
ਟ੍ਰਾਂਸਪੇਰੈਂਟ ਬੋਤਲ ‘ਚ ਪ੍ਰੀਖਿਆਰਥੀ ਨੂੰ ਪਾਣੀ ਲੈ ਕੇ ਆਉਣ ਦੀ ਆਗਿਆ ਦਿੱਤੀ ਜਾਵੇ।
ਅਜਿਹੇ ਪ੍ਰਬੰਧ ਕੀਤੇ ਜਾਣ ਕਿ ਵਾਸ਼ਰੂਮ ‘ਚ ਇਕ ਤੋਂ ਵੱਧ ਪ੍ਰੀਖਿਆਰਥੀ ਨਾ ਜਾਵੇ।
5ਵੀਂ ਕਲਾਸ ਦੀ ਸਾਲਾਨਾ ਪ੍ਰੀਖਿਆ ਮਾਰਚ 2024 ਲਈ ਸੈਲਫ ਪ੍ਰੀਖਿਆ ਕੇਂਦਰ ਬਣਾਏ ਗਏ।

CATEGORIES ਸਿੱਖਿਆ


