ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਸਿੱਖਿਆ ਬੋਰਡ ਨੇ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਦੱਸਿਆ ਕਿ ਇਹ ਹੁਕਮ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਵੇਗਾ। ਵਿਭਾਗ ਅਨੁਸਾਰ, 1 ਮਾਰਚ ਤੋਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।

CATEGORIES ਸਿੱਖਿਆ


