ਪੰਜਾਬ ਸਰਕਾਰ ਨੇ ਸੂਬੇ ਦੀਆਂ ਪੰਚਾਇਤਾਂ ਭੰਗ ਕੀਤੀਆਂ
ਚੰਡੀਗੜ੍ਹ। ਪੰਜਾਬ ਸਰਕਾਰ ਨੇ ਅਗਲੀਆਂ ਚੋਣਾਂ ਦੀ ਤਿਆਰੀ ਵਜੋਂ ਸੂਬੇ ਦੀਆਂ ਗਰਾਮ ਪੰਚਾਇਤਾਂ (panchayat election) ਭੰਗ ਕਰ ਦਿੱਤੀਆਂ ਹਨ। ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਨਵੀਆਂ ਪੰਚਾਇਤਾਂ ਚੁਣਨ ਤੱਕ ਪ੍ਰਬੰਧਕ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਪੰਚਾਇਤ ਵਿਭਾਗ ਨੇ ਇਸ ਤੋਂ ਪਹਿਲਾਂ ਗਰਾਮ ਪੰਚਾਇਤਾਂ ਭੰਗ ਕਰਨ ਵਾਸਤੇ 10 ਅਗਸਤ 2023 ਨੂੰ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਸੀ।

ਇਸ ਖ਼ਿਲਾਫ਼ ਕੁਝ ਗਰਾਮ ਪੰਚਾਇਤਾਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਤੇ ਅਦਾਲਤੀ ਦਾਖਲ ਮਗਰੋਂ ਪੰਜਾਬ ਸਰਕਾਰ ਨੂੰ ਪੰਚਾਇਤਾਂ ਭੰਗ ਕੀਤੇ ਜਾਣ ਦੇ ਫ਼ੈਸਲੇ ’ਤੇ ਯੂ-ਟਰਨ ਲੈਣਾ ਪਿਆ ਸੀ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਚਾਇਤੀ ਚੋਣਾਂ ਲੋਕ ਸਭਾ ਚੋਣਾਂ ਤੋਂ ਬਾਅਦ ਕਰਵਾਈਆਂ ਜਾ ਸਕਦੀਆਂ ਹਨ।

CATEGORIES ਪੰਜਾਬ


