ਸ਼ੁਭਕਰਨ ਦੇ ਕਤਲ ਮਾਮਲੇ ਵਿੱਚ ਅਗਿਆਤ ਲੋਕਾਂ ਖਿਲਾਫ ਮੁਕਦਮਾ ਹੋਇਆ ਦਰਜ
ਬੀਤੇ ਦਿਨੀਂ ਖਨੌਰੀ ਬਾਰਡਰ ਤੇ ਕਿਸਾਨੀ ਅੰਦੋਲਨ ਦੌਰਾਨ ਕਤਲ ਕੀਤੇ ਗਏ ਸ਼ੁਭਕਰਨ ਸਿੰਘ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਅਣਪਛਾਤਿਆਂ ਖਿਲਾਫ ਕਤਲ ਦਾ ਮੁਕਦਮਾ ਦਰਜ ਕੀਤਾ ਗਿਆ ਹੈ। ਦੱਸਣ ਯੋਗ ਹੈ ਕਿ ਹਾਲੇ ਤੱਕ ਸ਼ੁਭਕਰਨ ਦਾ ਅੰਤਿਮ ਸੰਸਕਾਰ ਜਾਂ ਪੋਸਟਮਾਰਟਮ ਨਹੀਂ ਕੀਤਾ ਗਿਆ ਸੀ ਕਿਉਂਕਿ ਜਥੇਬੰਦੀਆਂ ਤੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਸੀ ਤੇ ਉਹਨਾਂ ਵੱਲੋਂ ਇਸ ਮਾਮਲੇ ਚ ਮੁਕਦਮਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਤਾਂ ਅੱਜ 28 ਫਰਵਰੀ ਰਾਤ ਪੌਣੇ 11 ਵਜੇ ਪਾਤੜਾਂ ਥਾਣੇ ਦੇ ਵਿੱਚ ਸ਼ੁਭ ਕਰਨ ਦੇ ਪਿਤਾ ਚਰਨਜੀਤ ਸਿੰਘ ਦੇ ਬਿਆਨਾਂ ਤੇ ਧਾਰਾ 302 ਤੇ 114 ਤਹਿਤ ਅਣਪਛਾਤਿਆਂ ਖਿਲਾਫ ਮੁਕਦਮਾ ਦਰਜ ਕੀਤਾ ਗਿਆ ਹੈ।

CATEGORIES ਪੰਜਾਬ