ਐਡਵੋਕੇਟ ਗੁਰਭੇਜ ਸਿੰਘ ਮਲੋਟ ਨੇ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ੍ਹ ਭੇਟ ਕੀਤੇ
ਕਿਹਾ, ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ, ਇਨ੍ਹਾਂ ਦੇ ਰਾਹ ਤੇ ਚੱਲੇ ਨੌਜਵਾਨ ਪੀੜ੍ਹੀ
ਫਿਰੋਜ਼ਪੁਰ 29 ਫਰਵਰੀ 2024
ਆਮ ਆਦਮੀ ਪਾਰਟੀ ਦੇ ਲੀਗਲ ਸੈਲ ਤੋਂ ਸੀਨੀਅਰ ਆਗੂ ਐਡਵੋਕੇਟ ਗੁਰਭੇਜ ਸਿੰਘ ਮਲੋਟ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ ਤੇ ਸ਼ਰਧਾ ਦੇ ਫੁੱਲ੍ਹ ਭੇਟ ਕੀਤੇ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹੈ ਤੇ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਸਾਨੂੰ ਇੱਕ ਸੁਤੰਤਰ ਦੇਸ਼ ਦੇਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਸ਼ਹੀਦਾਂ ਤੋਂ ਪ੍ਰੇਰਨਾ ਲੈਣ ਅਤੇ ਸ਼ਹੀਦਾਂ ਦੇ ਦੱਸੇ ਰਾਹ ਤੇ ਚੱਲਣ ਦੀ ਲੋੜ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸ਼ਹੀਦ ਪਰਿਵਾਰਾਂ ਲਈ ਅਨੇਕਾਂ ਹੀ ਵੱਡੇ ਯਤਨ ਕੀਤੇ ਹਨ। ਇਸ ਤੋਂ ਇਲਾਵਾ ਸੂਬੇ ਦੀ ਤਰੱਕੀ, ਵਿਕਾਸ ਤੇ ਖੁਸ਼ਹਾਲੀ ਲਈ ਵੀ ਉਹ ਦਿਨ ਰਾਤ ਕੰਮ ਕਰ ਰਹੇ ਹਨ ਤੇ ਰੰਗਲਾ ਪੰਜਾਬ ਮੁੜ ਬਣਦਾ ਜਾ ਰਿਹਾ ਹੈ।

