ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਕਿਉਂ ਦੇ ਰਹੇ ਹੋ-ਹਾਈਕੋਰਟ

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤੀ ਦਿਖਾਈ ਹੈ। ਅਦਾਲਤ ਨੇ ਕਿਹਾ ਹੈ ਕਿ ਭਵਿੱਖ ਵਿੱਚ ਰਾਮ ਰਹੀਮ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪੈਰੋਲ ਨਾ ਦਿੱਤੀ ਜਾਵੇ। ਦੱਸ ਦਈਏ ਕਿ ਗੁਰਮੀਤ ਰਾਮ ਰਹੀਮ (Gurmeet Ram Rahim) ਦੀ ਪੈਰੋਲ 10 ਮਾਰਚ ਨੂੰ ਖਤਮ ਹੋ ਰਹੀ ਹੈ ਅਤੇ ਉਸ ਦਿਨ ਡੇਰਾ ਮੁਖੀ ਨੂੰ ਸਰੈਂਡਰ ਕਰਨ ਲਈ ਕਿਹਾ ਗਿਆ ਹੈ।
ਹਾਈਕੋਰਟ ‘ਚ ਸੁਣਵਾਈ ਦੌਰਾਨ ਬੈਂਚ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਉਹ ਦੱਸੇ ਕਿ ਡੇਰਾ ਮੁਖੀ ਰਾਮ ਰਹੀਮ ਵਰਗੇ ਹੋਰ ਕਿੰਨੇ ਕੈਦੀਆਂ ਨੂੰ ਇਸੇ ਤਰ੍ਹਾਂ ਪੈਰੋਲ ਦਿੱਤੀ ਗਈ ਸੀ। ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਜਾਣਕਾਰੀ ਮੰਗੀ ਹੈ।
ਅਦਾਲਤ ਨੇ ਕਿਹਾ ਕਿ ਡੇਰਾ ਮੁਖੀ ਨੂੰ ਬਿਨਾਂ ਪ੍ਰਵਾਨਗੀ ਤੋਂ ਪੈਰੋਲ ਨਾ ਦਿੱਤੀ ਜਾਵੇ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕਰਦਿਆਂ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦਾ ਵਿਰੋਧ ਕੀਤਾ ਸੀ।
ਹਾਈ ਕੋਰਟ ਨੇ ਮਾਮਲੇ ’ਤੇ ਸੁਣਵਾਈ ਕਰਦਿਆਂ ਕਿਹਾ ਕਿ ਆਖਿਰਕਾਰ ਸਿਰਫ਼ ਡੇਰਾ ਸਿਰਸਾ ਮੁਖੀ ਨੂੰ ਹੀ ਪੈਰੋਲ ਕਿਉਂ ਦਿੱਤੀ ਜਾ ਰਹੀ ਹੈ। ਇਸ ਦਾ ਲਾਭ ਜੇਲ੍ਹ ਵਿਚ ਬੰਦ ਹੋਰਨਾਂ ਕੈਦੀਆਂ ਨੂੰ ਕਿਉਂ ਨਹੀਂ ਮਿਲ ਰਿਹਾ ਹੈ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਉਨ੍ਹਾਂ ਕੋਲ ਕਿੰਨੇ ਕੈਦੀਆਂ ਵੱਲੋਂ ਪੈਰੋਲ ਲਈ ਅਰਜ਼ੀਆਂ ਦਿੱਤੀਆਂ ਗਈਆਂ ਸਨ ਅਤੇ ਉਸ ਵਿੱਚੋਂ ਕਿੰਨਿਆਂ ਨੂੰ ਪੈਰੋਲ ਦਿੱਤੀ ਗਈ ਹੈ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹੁਣ ਤੱਕ 9 ਵਾਰ ਪੈਰੋਲ ਮਿਲ ਚੁਕੀ ਹੈ।

CATEGORIES
Share This

COMMENTS

Wordpress (0)
Disqus (0 )
Translate