4 ਮਾਰਚ ਨੂੰ ਛੁੱਟੀ ਦਾ ਐਲਾਨ
ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਚੋਲਾ ਸਾਹਿਬ ਦਾ ਮੇਲਾ ਐਂਤਕੀ ਵੀ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿੱਚ ਮਿਤੀ 4 ਮਾਰਚ 2024 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ।

CATEGORIES ਪੰਜਾਬ


