ਆਪ ਦੇ ਸਾਬਕਾ ਹਲਕਾ ਇੰਚਾਰਜ ਦੀਪ ਕੰਬੋਜ ਨੇ ਖਿੱਚੀ ਲੋਕ ਸਭਾ ਚੋਣਾਂ ਦੀ ਤਿਆਰੀ

ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਅਬੋਹਰ ਹਲਕੇ ਤੋਂ ਵਿਧਾਨ ਸਭਾ ਚੋਣਾਂ ਲੜ ਕੇ ਕਰੀਬ ਦੋ ਸਾਲ ਹਲਕਾ ਇੰਚਾਰਜ ਰਹਿ ਚੁੱਕੇ ਕੁਲਦੀਪ ਕੁਮਾਰ ਦੀਪ ਕੰਬੋਜ ਵੱਲੋਂ ਹੁਣ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਹਨਾਂ ਵੱਲੋਂ ਆਪਣੇ ਹਮਾਇਤੀਆਂ ਨਾਲ ਬੈਠਕ ਕਰਨ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀਆਂ ਚੋਣਾਂ ਵਿੱਚ ਹੱਥ ਅਜਮਾਇਆ ਜਾਵੇ। ਦੀਪ ਕੰਬੋਜ ਵੱਲੋਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਤੇ ਇਸ ਸਬੰਧ ਵਿੱਚ ਪੋਸਟ ਪਾ ਕੇ ਲੋਕਾਂ ਤੋਂ ਸਹਿਯੋਗ ਮੰਗਿਆ ਗਿਆ ਹੈ। ਉਹਨਾਂ ਕਿਹਾ ਕਿ ਹਲਕੇ ਤੋਂ ਬਾਹਰ ਵੱਡੀ ਜਿੰਮੇਵਾਰੀ ਲਈ ਮਿਹਨਤ ਕਰ ਰਹੇ ਹਾਂ ਤੇ 11 ਸਾਲਾਂ ਤੋਂ ਆਪਣੀ ਮਿਹਨਤ ਸਦਕਾ ਹੀ ਅੱਗੇ ਆਏ ਹਾਂ। ਉਹਨਾਂ ਵੱਲੋਂ ਆਮ ਆਦਮੀ ਪਾਰਟੀ ਤੋਂ ਹੀ ਸੰਭਾਵੀ ਉਮੀਦਵਾਰੀ ਦਾ ਦਾਅਵਾ ਠੋਕਿਆ ਗਿਆ ਹੈ। ਦੱਸਣ ਯੋਗ ਹੈ ਕਿ ਦੀਪ ਕੰਬੋਜ 2022 ਦੀਆਂ ਵਿਧਾਨ ਸਭਾ ਚੋਣਾਂ ਲੜੇ ਸਨ ਪਰ ਉਹ ਕਾਂਗਰਸ ਦੇ ਸੰਦੀਪ ਜਾਖੜ ਤੋਂ ਚੋਣ ਹਾਰ ਗਏ ਤੇ ਉਸ ਤੋਂ ਬਾਅਦ ਕਰੀਬ ਦੋ ਸਾਲ ਬਤੌਰ ਹਲਕਾ ਇੰਚਾਰਜ ਅਬੋਹਰ ਹਲਕੇ ਨੂੰ ਵੇਖਿਆ। ਉਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨੂੰ ਹਲਕਾ ਇੰਚਾਰਜ ਤੋਂ ਹਟਾ ਕੇ ਉਹਨਾਂ ਦੀ ਥਾਂ ਤੇ ਅਰੁਣ ਨਾਰੰਗ ਨੂੰ ਹਲਕਾ ਇੰਚਾਰਜ ਅਬੋਹਰ ਲਗਾ ਦਿੱਤਾ ਗਿਆ ਸੀ। ਫਿਰੋਜ਼ਪੁਰ ਲੋਕ ਸਭਾ ਹਲਕੇ ਵਿੱਚ ਕੰਬੋਜ ਭਾਈਚਾਰੇ ਦਾ ਵੱਡਾ ਵੋਟ ਬੈਂਕ ਹੈ।

CATEGORIES
Share This

COMMENTS

Wordpress (0)
Disqus (0 )
Translate