ਪੰਜਾਬ ਵਿਚ ਵੀ ਮਹਿਲਾਵਾਂ ਨੂੰ ਮਿਲੇਗਾ 1000 ਰੁਪਏ!, ਅੱਜ ਹੋ ਸਕਦਾ ਹੈ ਵੱਡਾ ਐਲਾਨ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਬਜਟ ਪੇਸ਼ ਕਰਨਗੇ ਇਸ ਦੌਰਾਨ ਉਹ ਪੰਜਾਬ ਦੀਆਂ ਮਹਿਲਾਵਾਂ ਨੂੰ ਇੱਕ ਹਜਾਰ ਰੁਪਏ ਦੇਣ ਦਾ ਐਲਾਨ ਵੀ ਕਰ ਸਕਦੇ ਹਨ। ਪੰਜਾਬ ਦੇ ਲੋਕਾਂ ਦੀਆਂ ਬਜਟ ਉੱਪਰ ਨਜ਼ਰਾਂ ਟਿਕੀਆਂ ਹੋਈਆਂ ਹਨ। ਦੱਸਣ ਯੋਗ ਹੈ ਕਿ ਬੀਤੇ ਦਿਨੀ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਵੀ ਬਜਟ ਪੇਸ਼ ਕਰਨ ਦੌਰਾਨ ਔਰਤਾਂ ਨੂੰਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਵੀ ਕਾਂਗਰਸ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਔਰਤਾਂ ਨੂੰ 1500 ਮਹੀਨਾ ਦੇਣ ਦਾ ਐਲਾਨ ਕਰ ਦਿੱਤਾ ਹੈ।
ਹਿਮਾਚਲ ਵਿੱਚ 18 ਸਾਲ ਤੋਂ ਉੱਪਰ ਦੀਆਂ ਔਰਤਾਂ ਨੂੰ 1500 ਪ੍ਰਤੀ ਮਹੀਨਾ ਮਿਲੇਗਾ ਤਾਂ ਪੰਜਾਬ ਦੀਆਂ ਮਹਿਲਾਵਾਂ ਨੂੰ ਵੀ ਉਮੀਦ ਹੈ ਕਿ ਐਤਕੀ ਦੇ ਬਜਟ ਵਿੱਚ ਉਹਨਾਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ ਦਾ ਐਲਾਨ ਪੰਜਾਬ ਦੀ ਸਰਕਾਰ ਵੱਲੋਂ ਕੀਤਾ ਜਾਵੇਗਾ।

CATEGORIES
Share This

COMMENTS

Wordpress (0)
Disqus (0 )
Translate