ਰੂਸ ਵਿਚ ਜਬਰੀ ਫੌਜੀ ਬਣਾਏ ਨੌਜਵਾਨਾਂ ਨੂੰ ਵਾਪਸ ਲਿਆਏਗੀ ਪੰਜਾਬ ਸਰਕਾਰ
ਭਾਰਤੀ ਨੌਜਵਾਨਾਂ ਨੂੰ ਜਬਰੀ ਰੂਸੀ ਫੌਜ ਵਿੱਚ ਭਰਤੀ ਕਰਕੇ ਯੂਕਰੇਨ ਵਿੱਚ ਜੰਗ ਲਈ ਭੇਜੇ ਜਾਣ ਦੀਆਂ ਮੀਡੀਆ ਰਿਪੋਰਟਾਂ ਤੋਂ ਬਾਅਦ, ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ ਵਿੱਚ ਵਿਦੇਸ਼ ਮੰਤਰਾਲੇ ਅਤੇ ਰੂਸੀ ਫੈਡਰੇਸ਼ਨ ਕੋਲ ਇਹ ਮੁੱਦਾ ਉਠਾਇਆ ਹੈ। ਪੰਜਾਬ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਇੱਕ ਗੰਭੀਰ ਮਾਮਲਾ ਹੈ, ਜਿਸ ਨੂੰ ਜਲਦੀ ਹੱਲ ਕਰਨ ਦੀ ਲੋੜ ਹੈ ਕਿਉਂਕਿ ਇਨ੍ਹਾਂ ਨੌਜਵਾਨਾਂ ਵਿੱਚੋਂ ਜ਼ਿਆਦਾਤਰ ਪੰਜਾਬ ਨਾਲ ਸਬੰਧਤ ਹਨ, ਜੋ ਵਿਜ਼ਟਰ ਵੀਜ਼ੇ ‘ਤੇ ਰੂਸ ਗਏ ਸਨ, ਪਰ ਉਨ੍ਹਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਿੱਚੋਂ ਇੱਕ ਦੀ ਜੰਗ ਦੌਰਾਨ ਮੌਤ ਹੋ ਗਈ ਸੀ।
CATEGORIES ਪੰਜਾਬ


