ਮਹਿਲਾ ਦਿਵਸ ਮੌਕੇ ਕੇਂਦਰ ਸਰਕਾਰ ਨੇ ਦਿੱਤਾ ਤੋਹਫਾ, ਗੈਸ ਸਲੰਡਰ ਕੀਤਾ ਸਸਤਾ
ਨਵੀਂ ਦਿੱਲੀ। ਮਹਿਲਾ ਦਿਵਸ ਮੌਕੇ ਕੇਂਦਰ ਸਰਕਾਰ ਵੱਲੋਂ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੇ ਮਹਿਲਾ ਦਿਵਸ ਮੌਕੇ ਔਰਤਾਂ ਨੂੰ ਤੋਹਫਾ ਦਿੰਦਿਆਂ ਐਲਪੀਜੀ ਗੈਂਸ ਸਿਲਿੰਡਰ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਗੈਸ ਸਿਲਿੰਡਰ ਦੀ ਕੀਮਤ ਵਿੱਚ 100 ਰੁਪਏ ਦੀ ਕਟੌਤੀ ਹੋਈ ਹੈ। ਜਿਸ ਦਾ ਕਰੋੜਾਂ ਲੋਕਾਂ ਨੂੰ ਲਾਭ ਮਿਲੇਗਾ। ਬੇਸ਼ੱਕ ਕੁਝ ਲੋਕ ਸਰਕਾਰ ਦੇ ਇਸ ਫੈਸਲੇ ਨੂੰ ਚੋਣਾਂ ਨਾਲ ਜੋੜ ਰਹੇ ਹਨ ਪਰ ਮਹਿਲਾਂ ਦਿਵਸ ਮੌਕੇ 100 ਰੁਪਏ ਦੀ ਗੈਸ ਸਲਿੰਡਰ ਕੀਮਤਾਂ ਵਿੱਚ ਹੋਈ ਕਟੌਤੀ ਦਾ ਲਾਭ ਕਰੋੜਾਂ ਲੋਕਾਂ ਨੂੰ ਹੋਵੇਗਾ। ਕਿਉਂਕਿ ਘਰਾਂ ਵਿੱਚ ਗੈਸ ਸਿਲਿੰਡਰ ਦੀ ਵਰਤੋਂ ਆਮ ਹੀ ਹੋ ਚੁੱਕੀ ਹੈ। ਭਾਜਪਾ ਆਗੂਆਂ ਵੱਲੋਂ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਂਘਾ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਨੂੰ ਮਹਿਲਾ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਫੈਸਲੇ ਨਾਲ ਲੋਕਾਂ ਤੇ ਆਰਥਿਕ ਬੋਝ ਘਟੇਗਾ।
CATEGORIES ਰਾਸ਼ਟਰੀ