ਪੰਜਾਬ ਕੈਬਨਿਟ ਦੀ ਅਹਿਮ ਬੈਠਕ ਭਲਕੇ, ਮੁਲਾਜ਼ਮਾਂ ਲਈ ਹੋ ਸਕਦੇ ਆ ਵੱਡੇ ਐਲਾਨ ?

ਚੰਡੀਗੜ੍ਹ। ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 9 ਮਾਰਚ 2024 ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਕਿਆਸ ਲਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਹ ਵੀ ਸਮਝਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵਾਂਗ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਹੋਲੀ ਦਾ ਤੋਹਫਾ ਵੀ ਦੇ ਸਕਦੀ ਹੈ, ਜਿਸ ਵਿੱਚ ਡੀਏ ਵੀ ਦਿੱਤਾ ਜਾ ਸਕਦਾ ਹੈ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਇਹ ਲਾਸਟ ਬੈਠਕ ਹੋ ਸਕਦੀ ਹੈ ਕਿਉਂਕਿ ਅਗਲੇ ਹਫਤੇ ਕਿਸੇ ਵੀ ਸਮੇਂ ਚੋਣ ਜਾਬਤਾ ਲੱਗ ਸਕਦਾ ਹੈ, ਇਸ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਕੋਈ ਵੀ ਲੋਕ ਭਲਾਈ ਫੈਸਲਾ ਕੀਤਾ ਜਾ ਸਕਦਾ ਹੈ।

CATEGORIES
Share This

COMMENTS

Wordpress (0)
Disqus (0 )
Translate