ਕਾਂਗਰਸ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਹੋਏ ਆਪ ਵਿੱਚ ਸ਼ਾਮਿਲ

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਕਾਂਗਰਸ ਦੇ ਪ੍ਰਧਾਨ ਅਤੇ ਬਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਆਪ ਦਾ ਪੱਲਾ ਫੜਿਆ। ਚੰਡੀਗੜ੍ਹ ਵਿਚ ਸੀਐਮ ਭਗਵੰਤ ਮਾਨ ਨੇ ਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਜੀ.ਪੀ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨ ਨਹੀਂ ਹੈ। ਕਾਂਗਰਸ ਦਾ ਹਰ ਆਗੂ ਪਰਿਵਾਰ ਬਾਰੇ ਸੋਚਦਾ ਹੈ। ਗੁਰਪ੍ਰੀਤ ਸਿੰਘ ਜੀਪੀ ਮੁਹਾਲੀ ਦੇ ਰਹਿਣ ਵਾਲੇ ਹਨ। ਉਨ੍ਹਾਂ ਨੂੰ 2017 ਵਿਚ ਬੱਸੀ ਪਠਾਣਾਂ ਤੋਂ ਕਾਂਗਰਸ ਨੇ ਟਿਕਟ ਦਿੱਤੀ ਸੀ ਅਤੇ ਜੀਪੀ ਨੇ ‘ਆਪ’ ਦੇ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ ਪਰ 2022 ‘ਚ ਉਹ ‘ਆਪ’ ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ। ਗੁਰਪ੍ਰੀਤ ਸਿੰਘ ਜੀਪੀ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਤੋਂ ਜ਼ਿਆਦਾ ਨਾਰਾਜ਼ ਸਨ। ਜੀਪੀ ਆਪਣੀ ਹਾਰ ਲਈ ਚੰਨੀ ਦੇ ਭਰਾ ਨੂੰ ਵੀ ਜ਼ਿੰਮੇਵਾਰ ਠਹਿਰਾ ਰਹੇ ਹਨ। ਪਾਰਟੀ ਹਾਈਕਮਾਂਡ ਨੇ ਚੰਨੀ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਜੀਪੀ ਨਾਰਾਜ਼ ਸਨ।ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਵੀ ਹਾਜਰ।

CATEGORIES
Share This

COMMENTS

Wordpress (0)
Disqus (0 )
Translate