ਇਟਲੀ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌ/ਤ
ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਲ ਖੁਰਦ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਇਟਲੀ ਵਿੱਚ ਮੌਤ ਹੋ ਗਈ। ਜਿਸ ਕਾਰਨ ਉਸ ਦੇ ਪਰਿਵਾਰ ਵਿੱਚ ਹਨੇਰਾ ਛਾ ਗਿਆ। ਮ੍ਰਿਤਕ ਦੀ ਪਛਾਣ ਮਹਿਲ ਖੁਰਦ ਨਿਵਾਸੀ ਸਵਰਨ ਸਿੰਘ ਵਜੋਂ ਹੋਈ ਹੈ। ਜਿਸ ਦੀ ਉਮਰ ਕਰੀਬ 37 ਸਾਲ ਸੀ ਤੇ ਸੱਤ ਸਾਲ ਪਹਿਲਾਂ ਉਹ ਆਪਣਾ ਚੰਗਾ ਭਵਿੱਖ ਬਣਾਉਣ ਲਈ ਇਟਲੀ ਗਿਆ ਸੀ। ਉਹ ਜਦੋਂ ਦਾ ਇਟਲੀ ਗਿਆ ਸੀ ਕਦੇ ਵਾਪਸ ਨਹੀਂ ਆਇਆ ਸੀ ਤੇ ਹੁਣ ਉਸਨੇ ਵਾਪਸ ਆਉਣਾ ਸੀ ਤੇ ਆ ਕੇ ਉਸ ਦਾ ਵਿਆਹ ਹੋਣਾ ਸੀ ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਮ੍ਰਿਤਕ ਨੌਜਵਾਨ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਸੀ ਤੇ ਉਸਦੇ ਪਰਿਵਾਰ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਉਹਨਾਂ ਦੇ ਜਵਾਕ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਂਦਾ ਜਾਵੇ। ਜਾਣਕਾਰੀ ਅਨੁਸਾਰ ਸਵਰਨ ਸਿੰਘ ਬਿਲਕੁਲ ਠੀਕ ਠਾਕ ਸੀ ਉਹ ਆਪਣੇ ਘਰ ਵਿੱਚ ਰੋਟੀਆਂ ਬਣਾਉਣ ਲਈ ਜਦੋਂ ਆਟਾ ਗੁੰਨ ਰਿਹਾ ਸੀ ਤਾਂ ਇਸ ਦੌਰਾਨ ਉਸਨੂੰ ਦਿਲ ਦਾ ਦੌਰਾ ਪੈ ਗਿਆ ਤੇ ਉਸ ਨੂੰ ਤੁਰੰਤ ਹਸਪਤਾਲ ਲਜਾਇਆ ਗਿਆ। ਪਰ ਉੱਥੇ ਜਾਂਦੇ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ ਸੀ। ਉਧਰ ਮਹਿਲ ਖੁਰਦ ਦੇ ਨਿਵਾਸੀਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਇਹ ਲੋੜਵੰਦ ਪਰਿਵਾਰ ਹੈ ਤੇ ਇਸ ਪਰਿਵਾਰ ਦੀ ਮਦਦ ਕੀਤੀ ਜਾਵੇ।



