ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਹਸਪਤਾਲ ਭਰਤੀ
ਮਰਹੂਮ ਪੰਜਾਬੀ ਗਾਇਕ sidhu moosewala ਸਿੱਧੂ ਮੂਸੇ ਵਾਲਾ ਦੀ ਮਾਤਾ ਚਰਨ ਕੌਰ ਦੂਜੀ ਵਾਰ ਮਾਂ ਬਣਨ ਜਾ ਰਹੀ ਹੈ। ਪਿਛਲੇ ਦਿਨੀ ਉਹਨਾਂ ਦੇ ਗਰਭਵਤੀ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਜਾਣਕਾਰੀ ਮਿਲੀ ਹੈ ਕਿ ਮਾਤਾ ਚਰਨ ਕੌਰ ਜੁੜਵਾਂ ਬੱਚਿਆਂ ਨੂੰ ਜਨਮ ਦੇਣਗੇ ਤੇ ਉਹਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਤੇ ਕਿਸੇ ਵੀ ਸਮੇਂ ਖੁਸ਼ਖਬਰੀ ਸਾਹਮਣੇ ਆ ਸਕਦੀ ਹੈ। ਉਧਰ ਸਿੱਧੂ ਮੂਸੇਵਾਲਾ ਦੇ ਫੈਨਜ ਵਿੱਚ ਇਸ ਖਬਰ ਨੂੰ ਲੈ ਕੇ ਖੁਸ਼ੀ ਪਾਈ ਜਾ ਰਹੀ ਹੈ ਤੇ ਸਾਰੇ ਹੀ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਹਨ ਕਿ ਸਿੱਧੂ ਮੂਸੇ ਵਾਲਾ ਵਾਪਸ ਮੁੜ ਕੇ ਜਰੂਰ ਆਵੇਗਾ



