ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਦਾ ਦਿੱਤਾ ਸੱਦਾ
ਪੰਜਾਬ ਬਚਾਓ ਯਾਤਰਾ ਗਿੱਦੜਬਾਹਾ ਤੋਂ ਮੁੜ ਹੋਈ ਸ਼ੁਰੂ
ਗਿੱਦੜਬਾਹਾ11 ਮਾਰਚ: ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਕੁਝ ਸਮਾਂ ਬੰਦ ਰਹਿਣ ਤੋਂ ਬਾਅਦ ਅੱਜ ਮੁੜ ਸ਼ੁਰੂ ਹੋ ਗਈ ਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਸੰਸਦੀ ਚੋਣਾਂ ਦੌਰਾਨ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਆਪਣੀ ਖੇਤਰੀ ਪਾਰਟੀ ਵਿਚ ਵਿਸ਼ਵਾਸ ਪ੍ਰਗਟ ਕਰਨ।
ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਖੁੱਲ੍ਹੀ ਜੀਪ ਵਿਚ ਸਵਾਰ ਹੋ ਕੇ ਸੈਂਕੜੇ ਟਰੈਕਟਰਾਂ, ਕਾਰਾਂ, ਮੋਟਰਸਾਈਕਲਾਂ ਤੇ ਹੋਰ ਵਾਹਨਾਂ ਦੇ ਨਾਲ ਗਿੱਦੜਬਾਹਾ ਤੇ ਸ੍ਰੀ ਮੁਕਤਸਰ ਸਾਹਿਬ ਹਲਕਿਆਂ ਦਾ ਦੌਰਾ ਕੀਤਾ ਜਿਸ ਦੌਰਾਨ ’ਉਠੋ ਬਈ ਸ਼ੇਰ ਪੰਜਾਬੀਓ ਪੰਜਾਬ ਬਚਾ ਲਓ’ ਗੀਤ ਵੱਜਦਾ ਰਿਹਾ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਲੋਕਾਂ ਦਾ ਮੂਡ ਸਭ ਦੇ ਸਾਹਮਣੇ ਹੈ। ਉਹਨਾਂ ਨੇ ਭ੍ਰਿਸ਼ਟ, ਸਿੱਖ ਵਿਰੋਧੀ ਤੇ ਪੰਜਾਬੀ ਵਿਰੋਧੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਚਲਦਾ ਕਰਨ ਅਤੇ ਅਕਾਲੀ ਦਲ ’ਤੇ ਵਿਸ਼ਵਾਸ ਪ੍ਰਗਟ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਇਸ ਪਾਰਟੀ ਦਾ ਤੇਜ਼ ਰਫਤਾਰ ਵਿਕਾਸ, ਸ਼ਾਂਤੀ ਤੇ ਸਭ ਲਈ ਖੁਸ਼ਹਾਲੀ ਪ੍ਰਦਾਨ ਕਰਨ ਦਾ ਰਿਕਾਰਡ ਰਿਹਾ ਹੈ।
ਗਿੱਦੜਬਾਹਾ ਵਿਚ ਸਰਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਸ੍ਰੀ ਮੁਕਤਸਰ ਸਾਹਿਬ ਵਿਚ ਸਰਦਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਨਾਲ ਦੌਰਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਦਾ ਥਾਂ-ਥਾਂ ਫੁੱਲਾਂ ਨਾਲ ਸਵਾਗਤ ਕੀਤਾ ਗਿਆ ਤੇ ਜੀਵਨ ਦੇ ਹਰ ਖੇਤਰ ਦੇ ਲੋਕ ਉਹਨਾਂ ਨੂੰ ਆ ਕੇ ਮਿਲੇ। ਸ੍ਰੀ ਮੁਕਤਸਰ ਸਾਹਿਬ ਵਿਚ ਸਰਦਾ ਬਾਦਲ ਦਾ ਕਾਫਲਾ ਪੰਜ ਕਿਲੋਮੀਟਰ ਤੋਂ ਵੀ ਲੰਬਾ ਹੋ ਗਿਆ ਤੇ ਰਸਤੇ ਦੇ ਦੋਵੇਂ ਖੜ੍ਹੇ ਹਜ਼ਾਰਾਂ ਲੋਕਾਂ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡਿੰਪੀ ਢਿੱਲੋਂ ਤੇ ਰੋਜ਼ੀ ਬਰੰਕਦੀ ਦੇ ਹੱਥ ਮਜ਼ਬੂਤ ਕੀਤੇ ਜਾਣ। ਉਹਨਾਂ ਕਿਹਾ ਕਿ ਜੇਕਰ ਤੁਸੀਂ ਇਹਨਾਂ ਨੂੰ ਮਜ਼ਬੂਤ ਕਰੋਗੇ ਤਾਂ ਤੁਸੀਂ ਮੈਨੂੰ ਮਜ਼ਬੂਤ ਕਰੋਗੇ ਅਤੇ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਮੁੜ ਸਥਾਪਿਤ ਕਰਨ ਦਾ ਰਾਹ ਬਣੇਗਾ।
ਕੌਣੀ ਪਿੰਡ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਨੇ ਯਾਦ ਕੀਤਾ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਗਿੱਦੜਬਾਹਾ ਤੋਂ ਚੋਣ ਵੇਲੇ ਉਹ ਪਿੰਡ ਦੇ ਇਲੈਕਸ਼ਨ ਇੰਚਾਰਜ ਵਜੋਂ ਕੰਮ ਕਰਦੇ ਸਨ। ਉਹਨਾਂ ਕਿਹਾ ਕਿ ਬਾਦਲ ਸਾਹਿਬ ਨੇ ਇਸ ਹਲਕੇ ਦੀ ਅਨੇਕਾਂ ਸਾਲਾਂ ਤੱਕ ਸੇਵਾ ਕਤੀ ਹੈ। ਉਹਨਾਂ ਕਿਹਾ ਕਿ ਮੈਨੂੰ ਭਰੋਸਾ ਦੁਆਉਂਦਾ ਹਾਂ ਕਿ ਮੈਂ ਵੀ ਉਹੀ ਰਿਸ਼ਤਾ ਬਰਕਰਾਰ ਰੱਖਾਂਗਾ ਜੋ ਬਾਦਲ ਸਾਹਿਬ ਨੇ ਤੁਹਾਡੇ ਨਾਲ ਬਣਾ ਕੇ ਰੱਖਿਆ।
ਸ੍ਰੀ ਮੁਕਤਸਰ ਸਾਹਿਬ ਵਿਚ ਵੀ ਪਾਰਟੀ ਪ੍ਰਧਾਨ ਨੇ ਕਿਹਾ ਕਿ ਮੈਂ ਅਨੇਕਾਂ ਮੌਕਿਆਂ ’ਤੇ ਬਾਦਲ ਸਾਹਿਬ ਦੇ ਨਾਲ ਰਲ ਕੇ ਇਸ ਹਲਕੇ ਵਿਚ ਚੋਣ ਡਿਊਟੀ ਕੀਤੀ ਹੈ। ਉਹਨਾਂ ਕਿਹਾ ਕਿ ਤੁਹਾਡੇ ਵਿਚੋਂ ਬਹੁਤਿਆਂ ਦੇ ਘਰਾਂ ਵਿਚ ਬਾਦਲ ਸਾਹਿਬ ਦੀਆਂ ਤਸਵੀਰਾਂ ਹਨ ਤੇ ਹੁਣ ਸਮਾਂ ਆ ਗਿਆ ਹੈ ਕਿ ਤੁਸੀਂ ਆਪਣੀ ਹੀ ਪਾਰਟੀ ’ਤੇ ਵਿਸ਼ਵਾਸ ਪ੍ਰਗਟ ਕਰੋ।
ਸਰਦਾਰ ਬਾਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ’ਤੇ ਵੀ ਤਿੱਖਾ ਹਮਲਾ ਬੋਲਿਆ ਤੇ ਕਿਹਾ ਕਿ ਤੁਸੀਂ ਵੇਖਿਆ ਕਿ ਕਿਵੇਂ ਇਕ ਮੁੱਖ ਮੰਤਰੀ ਵਿਧਾਨ ਸਭਾ ਵਿਚ ਬੌਖਲਾਏ ਗਏ ਮਾਨਸਿਕ ਰੋਗੀ ਵਾਂਗੂ ਵਿਹਾਰ ਕਰ ਰਿਹਾ ਸੀ। ਉਹਨਾਂ ਕਿਹਾ ਕਿ ਸਾਡੀਆਂ ਗਲਤੀਆਂ ਕਾਰਨ ਇਹ ਪਾਗਲ ਬੰਦਾ ਸਾਡੇ ਸੂਬੇ ਦਾ ਮੁੱਖ ਮੰਤਰੀ ਬਣ ਗਿਆ। ਉਹਨਾਂ ਕਿਹਾ ਕਿ ਇਸਨੇ ਬਦਲਾਅ ਦੇ ਨਾਂ ’ਤੇ ਹਰੇਕ ਨੂੰ ਮੂਰਖ ਬਣਾਇਆ ਹੈ ਤੇ ਮੁੜ ਅਜਿਹਾ ਨਹੀਂ ਹੋਣ ਦੇਣਾ ਚਾਹੀਦਾ।
ਉਹਨਾਂ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਹੀ ਆਪ ਦੇ ਝੂਠ ਨੂੰ ਬੇਨਕਾਬ ਕੀਤਾ ਹੈ ਭਾਵੇ਼ ਇਹ ਔਰਤਾਂ ਨੂੰ ਕੀਤੇ ਵਾਅਦੇ ਅਨੁਸਾਰ ਬੀਤੇ ਦੋ ਸਾਲਾਂ ਤੋਂ ਇਕ-ਇਕ ਹਜ਼ਾਰ ਰੁਪੲ ਪ੍ਰਤੀ ਮਹੀਨਾ ਨਾ ਦੇਣ ਦਾ ਮਾਮਲਾ ਹੋਵੇ ਜਾਂ ਫਿਰ ਨੌਜਵਾਨਾਂ ਨੂੰ ਨੌਕਰੀਆਂ ਨਾ ਦੇਣ ਦਾ ਮਾਮਲਾ ਹੋਵੇ। ਉਹਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਆਕਾ (ਅਰਵਿੰਦ ਕੇਜਰੀਵਾਲ) ਤੇ ਉਹਨਾਂ ਦੀ ਕਠਪੁਤਲੀ (ਭਗਵੰਤ ਮਾਨ) ਆਪਣੇ ਕੀਤੇ ਗੁਨਾਹਾਂ ਦਾ ਜਵਾਬ ਦੇਣ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਤੇ ਉਹਨਾਂ ਦੇ ਆਕਾ ਅਰਵਿੰਦ ਕੇਜਰੀਵਾਲ ਸਸਤੇ ਪਬਲੀਸਿਟੀ ਸਟੰਟ ਵਿਚ ਲੱਗੇ ਹਨ। ਉਹਨਾਂ ਕਿਹਾ ਕਿ ਪੰਜਾਬ ਇਸ ਕਰਕੇ ਪੀੜਾ ਝੱਲ ਰਿਹਾ ਹੈ ਕਿਉਂਕਿ ਭਗਵੰਤ ਮਾਨ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੇ ਕਰੋੜਾਂ ਰੁਪਏ ਲੁਟਾ ਕੇ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਇਕ ਕੋਨੇ ਤੋਂ ਦੂਜੇ ਤੱਕ ਲੈ ਕੇ ਜਾਣ ਵਿਚ ਰੁੱਝੇ ਹਨ। ਉਹਨਾਂ ਕਿਹਾ ਕਿ ਇਹ ਭ੍ਰਿਸ਼ਟ ਸਰਕਾਰ ਦੋ ਸਾਲਾਂ ਵਿਚ ਕੋਈ ਵੀ ਵਿਕਾਸ ਕਾਰਜ ਕਰਵਾਉਦ ਜਾਂ ਇਕ ਵੀ ਬੁਨਿਆਦੀ ਢਾਂਚੇ ਦਾ ਪ੍ਰਾਜੈਕਟ ਸਿਰਜਣ ਵਿਚ ਨਾਕਾਮ ਰਹੀਹੈ ਤੇ ਇਸਨੇ ਇਸ ਸਮੇਂ ਦੌਰਾਨ 66 ਹਜ਼ਾਰ ਕਰੋੜ ਰੁਪੲ ਦਾ ਕਰਜ਼ਾ ਲੈ ਕੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ।