ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲਾ ਗੀਤ ਸ਼ੋਸਲ ਮੀਡੀਆ ਤੇ ਪਾਉਣ ਤੇ ਗਾਇਕ ਖਿਲਾਫ਼ ਮਾਮਲਾ ਦਰਜ

ਅਬੋਹਰ , ਦਾ ਪੋਸਟਮੇਲ ਬਿਊਰੋ

ਪੰਜਾਬ ਵਿਚ ਵੱਧ ਰਹੇ ਅਪਰਾਧ ਨੂੰ ਰੋਕਣ ਲਈ ਹਥਿਆਰਾਂ ਦੇ ਪ੍ਰਚਲਣ ਤੇ ਪੁਲਿਸ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ । ਇਸ ਨੂੰ ਲੈ ਕੇ ਹੀ ਪੰਜਾਬ ਸਰਕਾਰ ਵਲੋਂ ਸੋ਼ਸਲ ਮੀਡੀਆ ਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਸ਼ੋਸਲ ਮੀਡੀਆ ਪੋਸਟਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਨੁੰ ਲੈ ਕੇ ਹੀ ਪੰਜਾਬ ਪੁਲਿਸ ਵਲੋਂ ਅੱਜ ਇਕ ਪੰਜਾਬੀ ਗਾਇਕ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਵਿਚ ਗਾਇਕ ਕੁਲਜੀਤ ਖਿਲਾਫ਼ ਬਾਘਾ ਪੁਰਾਣਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਗਾਇਕ ਕੁਲਜੀਤ ਨੇ ਆਪਣਾ ਨਵਾਂ ਗਾਣਾ ਸ਼ੋਸਲ ਮੀਡੀਆ ਪਲੇਟਫਾਰਮਾਂ ਤੇ ਅਪਲੋਡ ਕੀਤਾ ਸੀ। ਜਿਸ ਵਿਚ ਹਥਿਆਰਾਂ ਦਾ ਜਿਕਰ ਕੀਤਾ ਗਿਆ ਸ।

CATEGORIES
TAGS
Share This

COMMENTS

Wordpress (0)
Disqus (1 )
Translate