ਆਮ ਆਦਮੀ ਪਾਰਟੀ ਦੀ ਸਰਕਾਰ ਤੇਰਾ ਜੀਰੋ ਪੰਜਾਬ ਬਣੇਗਾ ਹੀਰੋ ਦੇ ਨਾਅਰੇ ਤਹਿਤ ਜਿੱਤੇਗੀ ਲੋਕ ਸਭਾ ਚੋਣਾਂ-ਐਡਵੋਕੇਟ ਗੁਰਭੇਜ ਸਿੰਘ ਮਲੋਟ

ਫਾਜ਼ਿਲਕਾ 13 ਮਾਰਚ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਗਏ ਹਨ ਜਿਸ ਨੂੰ ਵੇਖਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਤੇਰਾ ਜੀਰੋ (13-0) ਪੰਜਾਬ ਬਣੇਗਾ ਹੀਰੋ ਦੇ ਨਾਅਰੇ ਹੇਠ ਲੋਕ ਸਭਾ ਚੋਣਾਂ ਜਿੱਤੇਗੀ|
ਐਡਵੋਕੇਟ ਗੁਰਭੇਜ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦਾ ਧਿਆਨ ਰੱਖਿਆ ਗਿਆ ਹੈ| ਕਿਸੇ ਵਰਗ ਦੇ ਪੱਖਪਾਤੀ ਨਾ ਹੁੰਦਿਆਂ ਆਮ ਆਦਮੀ ਪਾਰਟੀ ਵੱਲੋਂ ਹਰੇਕ ਵਰਗ ਦੇ ਲੋਕਾਂ ਨੂੰ ਸਮਾਨਤਾ ਨਾਲ ਸੁਵਿਧਾਵਾਂ ਮੁਹਈਆ ਕਰਵਾਈਆਂ ਗਈਆਂ ਹਨ| ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨ ਵਰਗ ਕਿਸਾਨ ਵਰਗ ਤੇ ਹਰੇਕ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ ਤੇ ਉਨਾਂ ਦੀ ਤਰੱਕੀ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ! ਉਹਨਾਂ ਕਿਹਾ ਕਿ ਸਾਲ 2023 ਦੌਰਾਨ ਪੰਜਾਬ ਦੇ 71 ਲੱਖ ਲੋਕਾਂ ਨੂੰ ਬਿਜਲੀ ਦੇ ਜ਼ੀਰੋ ਬਿੱਲ ਦਾ ਲਾਭ ਮਿਲਿਆ। ਜਿਸ ਵਿੱਚ ਕਰੀਬ 90 ਫੀਸਦੀ ਘਰੇਲੂ ਖਪਤਕਾਰ ਹੀ ਹਨ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਅਨੇਕਾਂ ਹੀ ਵਿਕਾਸ ਦੇ ਕਾਰਜ ਆਰੰਭੇ ਹਨ, ਸਿੱਖਿਆ ਸਿਹਤ ਅਤੇ ਵਿਕਾਸ ਪੱਖੋਂ ਸੂਬੇ ਨੂੰ ਨੰਬਰ ਵਨ ਸੂਬਾ ਬਣਾਉਣ ਲਈ ਸਿਰ ਤੋੜ ਯਤਨ ਕੀਤੇ ਜਾ ਰਹੇ ਹਨ! ਉਹਨਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਸਾਰੀਆਂ 13 ਸੀਟਾਂ ਤੇ ਜਿੱਤ ਦਿਵਾਵੇਗੀ ਅਤੇ ਸਰਕਾਰ ਦਾ ਮਾਣ ਵਧਾਵੇਗੀ।

CATEGORIES
Share This

COMMENTS

Wordpress (0)
Disqus (0 )
Translate