ਫਿਰੋਜ਼ਪੁਰ ਲੋਕ ਸਭਾ ਹਲਕੇ ਲਈ 2 ਸਾਲਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਸ਼ਲਾਂਘਾਯੋਗ ਕੰਮ- ਐਡਵੋਕੇਟ ਗੁਰਭੇਜ ਸਿੰਘ
ਫ਼ਿਰੋਜ਼ਪੁਰ 13 ਮਾਰਚ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਵੇਖੇ ਸੁਪਨੇ ਤਹਿਤ ਫਿਰੋਜ਼ਪੁਰ ਲੋਕ ਸਭਾ ਹਲਕੇ ਦੇ ਲੋਕਾਂ ਲਈ ਦੋ ਸਾਲਾਂ ਵਿੱਚ ਵੱਡੇ ਕਾਰਜ ਕੀਤੇ ਗਏ ਹਨ। ਜਿਨਾਂ ਨੂੰ ਲੈ ਕੇ ਹਲਕੇ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਬਾਗੋਬਾਗ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਲੀਗਲ ਸੈਲ ਤੋਂ ਸੀਨੀਅਰ ਆਗੂ ਐਡਵੋਕੇਟ ਗੁਰਭੇਜ ਸਿੰਘ ਮਲੋਟ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਫਿਰੋਜ਼ਪੁਰ ਲੋਕ ਸਭਾ ਹਲਕੇ ਵਿੱਚ ਪੰਜਾਬ ਦੀਆਂ ਸਭ ਤੋਂ ਜਿਆਦਾ ਟੇਲਾ ਪੈਂਦੀਆਂ ਹਨ ਤੇ ਟੇਲਾਂ ਤੱਕ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਦੀ ਅਗਵਾਈ ਵਿੱਚ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ ਹੈ। ਪਿਛਲੀਆਂ ਸਰਕਾਰਾਂ ਵਿੱਚ ਟੇਲਾਂ ਤੇ ਪਾਣੀ ਦੀ ਬੂੰਦ ਤੱਕ ਨਹੀਂ ਪਹੁੰਚਦੀ ਸੀ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾ ਸਦਕਾ ਟੈਲਾਂ ਤੱਕ ਵੀ ਪੂਰਾ ਪਾਣੀ ਪਹੁੰਚਣ ਲੱਗ ਗਿਆ ਜਿਸ ਕਾਰਨ ਕਿਸਾਨਾਂ ਨੂੰ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਿਆ। ਇਸ ਤੋਂ ਇਲਾਵਾ ਨਹਿਰੀ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਵੱਲੋਂ ਨਵੀਂ ਮਾਲਵਾ ਨਹਿਰ ਬਣਾਉਣ ਦਾ ਐਲਾਨ ਵੀ ਕੀਤਾ ਗਿਆ ਹੈ ਜਿਸ ਨਾਲ ਇਕ ਲੱਖ 70 ਹਜਾਰ ਏਕੜ ਤੋਂ ਵੱਧ ਰਕਬੇ ਲਈ ਕਿਸਾਨਾਂ ਨੂੰ ਲਾਭ ਹੋਵੇਗਾ ਤੇ ਇਸ ਦਾ ਸਿੱਧਾ ਲਾਭ ਫਿਰੋਜ਼ਪੁਰ ਲੋਕ ਸਭਾ ਹਲਕੇ ਵਿੱਚ ਪੈਂਦੇ ਵਿਧਾਨ ਸਭਾ ਹਲਕਿਆਂ ਦੇ ਕਿਸਾਨਾਂ ਨੂੰ ਮਿਲਣਾ ਤੈਅ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਤੇ ਉਨਾਂ ਦੀ ਤੰਦਰੁਸਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਤੇ ਫਾਜਿਲਕਾ ਜ਼ਿਲ੍ਹੇ ਵਿੱਚ 500-500 ਕਰੋੜ ਦੇ ਮੈਗਾ ਨਹਿਰੀ ਪਾਣੀ ਅਧਾਰਤ ਪ੍ਰੋਜੈਕਟ ਵੀ ਲਾਏ ਜਾ ਰਹੇ ਹਨ। ਜਿਸ ਨਾਲ ਲੋਕਾਂ ਨੂੰ ਸਾਫ ਸੁਥਰਾ ਨਹਿਰੀ ਪਾਣੀ ਪੀਣ ਲਈ ਮਿਲਿਆ ਕਰੇਗਾ। ਐਡਵੋਕੇਟ ਗੁਰਭੇਜ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਲਾਇਕੀ ਕਾਰਨ ਬੁੱਢੇ ਨਾਲੇ ਦੇ ਪਾਣੀ ਕਾਰਨ ਫਿਰੋਜ਼ਪੁਰ ਲੋਕ ਸਭਾ ਹਲਕੇ ਦੇ ਲੋਕ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਬੁੱਢੇ ਨਾਲੇ ਦੀ ਸਫਾਈ ਲਈ ਤੇ ਲੋਕਾਂ ਨੂੰ ਇਸ ਨਾਲੇ ਦੇ ਗੰਦੇ ਪਾਣੀ ਤੋਂ ਬਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਰਾਜਸਭਾ ਮੈਂਬਰ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਵੱਲੋਂ ਵੀ ਨਿਰੰਤਰ ਸੇਵਾ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਮਾਲਵੇ ਤੇ ਖਾਸ ਤੌਰ ਤੇ ਫਿਰੋਜ਼ਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ ਇਲਾਕਿਆਂ ਦੇ ਲੋਕਾਂ ਨੂੰ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ ਤੇ ਸਾਡਾ ਇਲਾਕਾ ਖੁਸ਼ਹਾਲ ਤੇ ਸਿਹਤਮੰਦ ਹੋ ਸਕੇ। ਐਡਵੋਕੇਟ ਗੁਰਭੇਜ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜੋ ਕਾਰਜ ਫਿਰੋਜ਼ਪੁਰ ਲੋਕ ਸਭਾ ਹਲਕੇ ਦੇ ਵਿਧਾਨ ਸਭਾ ਹਲਕਿਆਂ ਵਿੱਚ ਪਿਛਲੇ ਦੋ ਸਾਲਾਂ ਵਿੱਚ ਕੀਤੇ ਗਏ ਹਨ ਉਸ ਤੋਂ ਲੋਕ ਬਾਗੋ ਬਾਗ ਹਨ।



