ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫਾ

ਕੇਂਦਰ ਸਰਕਾਰ ਵੱਲੋਂ ਕੇਂਦਰੀ ਮੁਲਾਜ਼ਮਾਂ ਨੂੰ 4% ਡੀਏ ਦਿੱਤੇ ਜਾਣ ਤੋਂ ਬਾਅਦ ਸੂਬਾ ਸਰਕਾਰਾਂ ਵੱਲੋਂ ਵੀ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਯੂਪੀ ਸਰਕਾਰ ਵੱਲੋਂ ਯੂਪੀ ਦੇ ਮੁਲਾਜ਼ਮਾਂ ਨੂੰ 4% ਦੇ ਡੀਏ ਦਾ ਵਾਧਾ ਦਿੱਤਾ ਗਿਆ ਹੈ। ਮੁੱਖ ਮੰਤਰੀ ਅਦਿਤਿਆਨਾਥ ਯੋਗੀ ਵੱਲੋਂ ਹੋਲੀ ਤੋਂ ਪਹਿਲਾਂ ਹੋਲੀ ਦਾ ਗਿਫਟ ਮੁਲਾਜ਼ਮਾਂ ਨੂੰ ਦਿੰਦਿਆਂ ਉਹਨਾਂ ਨੂੰ 4% ਡੀਏ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਮੁਲਾਜ਼ਮਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।

ਉਧਰ ਪੰਜਾਬ ਦੇ ਮੁਲਾਜ਼ਮ ਵਰਗ ਵੱਲੋਂ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲ ਵੇਖਿਆ ਜਾ ਰਿਹਾ ਹੈ ਕਿ ਉਹ ਕਦੋਂ ਮੁਲਾਜ਼ਮਾਂ ਨੂੰ ਡੀਏ ਦਾ ਵਾਧਾ ਦੇਣਗੇ ਕਿਉਂਕਿ ਦੂਜੇ ਸੂਬਿਆਂ ਵਿੱਚ ਮੁਲਾਜ਼ਮਾਂ ਨੂੰ ਵਾਧਾ ਮਿਲ ਰਿਹਾ ਹੈ ਤੇ ਅਜਿਹੇ ਵਿੱਚ ਪੰਜਾਬ ਦੇ ਮੁਲਾਜ਼ਮ ਵੀ ਸਰਕਾਰ ਵੱਲ ਤੱਕ ਰਹੇ ਹਨ ਕਿ ਸਰਕਾਰ ਉਹਨਾਂ ਨੂੰ ਵੀ ਡੀਏ ਦਾ ਵਾਧਾ ਜਰੂਰ ਦੇਵੇ। ਦੱਸਣ ਯੋਗ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਦਾ 12% ਡੀਏ ਪਹਿਲਾਂ ਹੀ ਬਕਾਇਆ ਸਰਕਾਰ ਵੱਲ ਖੜਾ ਹੋਇਆ ਹੈ।

CATEGORIES
Share This

COMMENTS

Wordpress (0)
Disqus (0 )
Translate