ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ। ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ। ਜਿਸ ਤਹਿਤ ਪੰਜ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਾਰਟੀ ਵੱਲੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ,ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁ, ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਪਟਿਆਲਾ ਤੋਂ ਮੰਤਰੀ ਡਾਕਟਰ ਬਲਵੀਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਾਰਟੀ ਵੱਲੋਂ ਪੰਜ ਉਮੀਦਵਾਰਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਪਹਿਲਾਂ ਤੋਂ ਹੀ ਕਿਆਸ ਲਾਏ ਜਾ ਰਹੇ ਸਨ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰੇਗੀ ਤੇ ਹੁਣ ਸਾਫ ਹੋ ਗਿਆ ਜਦੋਂ ਮੰਤਰੀ ਮੈਦਾਨ ਵਿੱਚ ਆ ਚੁੱਕੇ ਹਨ।

CATEGORIES
Share This

COMMENTS

Wordpress (0)
Disqus (0 )
Translate