ਰਾਜ ਲਾਲੀ ਗਿੱਲ ਬਣੇ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ

ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਰਾਜ ਲਾਲੀ ਗਿੱਲ ਨੂੰ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਬਣਾਇਆ ਗਿਆ ਹੈ। ਮਨੀਸ਼ਾ ਗੁਲਾਟੀ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰ ਪਰਸਨ ਦੀ ਸੀਟ ਖਾਲੀ ਪਈ ਸੀ।
ਅੱਜ ਪੰਜਾਬ ਸਰਕਾਰ ਵੱਲੋਂ ਰਾਜ ਲਾਲੀ ਗਿੱਲ ਨੂੰ ਚੇਅਰ ਪਰਸਨ ਨਿਯੁਕਤ ਕੀਤਾ ਗਿਆ। ਰਾਜ ਲਾਲੀ ਗਿੱਲ ਆਮ ਆਦਮੀ ਪਾਰਟੀ ਦੇ ਸ਼ੁਰੂਆਤੀ ਮੈਂਬਰਾਂ ਵਿੱਚੋਂ ਇੱਕ ਹਨ। ਉਹਨਾਂ ਨੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਸੇਵਾਵਾਂ ਦਿੱਤੀਆਂ ਸਨ। ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਉਹਨਾਂ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। ਰਾਜ ਲਾਲੀ ਗਿੱਲ ਨੇ ਕਿਹਾ ਕਿ ਜੋ ਜਿੰਮੇਵਾਰੀ ਸਰਕਾਰ ਵੱਲੋਂ ਉਹਨਾਂ ਨੂੰ ਸੌਂਪੀ ਗਈ ਹ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਕੰਮ ਕਰਨਗੇ।

CATEGORIES
Share This

COMMENTS

Wordpress (0)
Disqus (0 )
Translate