ਸਾਬਕਾ ਵਿਧਾਇਕ ਭਾਜਪਾ ਵਿੱਚ ਹੋਇਆ ਸ਼ਾਮਿਲ

ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚ ਉਸ ਵੇਲੇ ਮਜਬੂਤੀ ਮਿਲੀ ਜਦੋਂ ਕਾਂਗਰਸ ਦੇ ਸਾਬਕਾ ਵਿਧਾਇਕ ਨੇ ਭਾਜਪਾ ਦਾ ਪੱਲਾ ਫੜਿਆ। ਮਾਨਸਾ ਤੋਂ ਵਿਧਾਇਕ ਰਹੇ ਮੰਗਤ ਰਾਏ ਬੰਸਲ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਭਾਜਪਾ ਜੁਆਇਨ ਕੀਤੀ। ਇਸ ਮੌਕੇ ਤੇ ਸੁਨੀਲ ਜਾਖੜ ਨੇ ਕਿਹਾ ਕਿ ਪਾਰਟੀ ਵਿੱਚ ਆਉਣ ਵਾਲਿਆਂ ਦਾ ਪੂਰਾ ਮਾਨ ਸਨਮਾਨ ਕੀਤਾ ਜਾਵੇਗਾ। ਉਧਰ ਮੰਗਤ ਰਾਮ ਬੰਸਲ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਤੇ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਹਨ। ਜਿੱਥੇ ਛੋਟੇ ਤੋਂ ਛੋਟੇ ਵਰਕਰ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਂਦਾ ਹੈ। ਇਸ ਮੌਕੇ ਤੇ ਸ਼੍ਰੀ ਤਰੁਣ ਚੁੱਘ ਸਮੇਤ ਭਾਜਪਾ ਦੇ ਵੱਡੇ ਲੀਡਰ ਵੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate