ਕਾਂਗਰਸ ਨੂੰ ਝਟਕਾ, ਵਿਧਾਇਕ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਦਿੱਤਾ ਅਸਤੀਫਾ
ਚੰਡੀਗੜ੍ਹ। ਦੇਸ਼ ਭਰ ਵਿੱਚ ਕਾਂਗਰਸ ਦੇ ਦਿਨ ਚੰਗੇ ਚਲਦੇ ਨਜ਼ਰ ਨਹੀਂ ਆ ਰਹੇ ਹਨ। ਹੁਸ਼ਿਆਰਪੁਰ ਤੋਂ ਕਾਂਗਰਸ ਦੇ ਵਿਧਾਇਕ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਜਿੱਥੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਉੱਥੇ ਉਹਨਾਂ ਨੇ ਸਪੀਕਰ ਨੂੰ ਵੀ ਵਿਧਾਇਕ ਵਜੋਂ ਆਪਣਾ ਅਸਤੀਫਾ ਭੇਜ ਦਿੱਤਾ। ਚਰਚਾ ਚੱਲ ਰਹੀ ਹੈ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਗੇ ਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਲੜਨਗੇ।
ਉਹ ਪਿਛਲੀ ਵਾਰ ਕਾਂਗਰਸ ਤੋਂ ਵੀ ਲੋਕ ਸਭਾ ਚੋਣ ਲੜੇ ਸਨ ਪਰ ਹਾਰ ਗਏ ਸਨ। ਡਾਕਟਰ ਰਾਜ ਕੁਮਾਰ ਚੱਬੇਵਾਲ ਕਾਂਗਰਸ ਦੇ ਵੱਖ-ਵੱਖ ਅਹੁਦਿਆਂ ਤੇ ਰਹੇ ਹਨ ਤੇ ਅੱਜ ਉਹਨਾਂ ਨੇ ਆਪਣਾ ਅਸਤੀਫਾ ਪ੍ਰਧਾਨ ਨੂੰ ਭੇਜ ਦਿੱਤਾ।
CATEGORIES ਪੰਜਾਬ