ਅਸ਼ੀਰਵਾਦ ਸਕੀਮ ਦਾ ਲਾਭ ਦੇਣ ਲਈ ਅਸ਼ੀਰਵਾਦ ਪੋਰਟਲ ਦੀ ਕੀਤੀ ਜਾ ਰਹੀ ਹੈ ਸ਼ੁਰੂਆਤ — ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ 1 ਦਸੰਬਰ
                             ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਵੱਲੋਂ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਅਸ਼ੀਰਵਾਦ ਸਕੀਮ ਤਹਿਤ ਅਸ਼ੀਰਵਾਦ ਪੋਰਟਲ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

                            ਉਹਨਾਂ ਦੱਸਿਆ ਕਿ ਲੋੜਵੰਦਾਂ ਦੀ ਖੱਜਲ ਖੁਆਰੀ ਨੂੰ ਰੋਕਣ ਲਈ ਸਰਕਾਰ ਵਲੋਂ ਲੋਕਾਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ  ਆਪਣੀ ਪ੍ਰਤੀ ਬੇਨਤੀ ਇਸ ਪੋਰਟਲ ਉੱਪਰ ਆਨਲਾਈਨ ਅਪਲਾਈ ਕਰਨੀ ਚਾਹੀਦੀ ਹੈ।  
                            ਉਹਨਾਂ ਦੱਸਿਆ ਕਿ ਆਨਲਾਈਨ ਪੋਰਟਲ ਦੀ ਸ਼ੁਰੂਆਤ ਪੰਜਾਬ ਸਰਕਾਰ ਵੱਲੋਂ ਕਰਨ ਦੇ ਨਾਲ ਲਾਭਪਾਤਰੀਆਂ ਦਾ ਕਾਫੀ ਸਮਾਂ ਬਚ  ਜਾਵੇਗਾ ਅਤੇ ਆਫਲਾਈਨ ਦਰਖਾਸਤਾਂ ਦੀ ਪ੍ਰਕਿਰਿਆ ਨਾਲ ਹੋਣ ਵਾਲੀ ਦੇਰੀ ਦੀ ਖੱਜਲ-ਖੁਆਰੀ ਤੋਂ ਬਚਣਗੇ।
                            ਆਮ ਲੋਕਾਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਦੇ ਮਨੋਰਥ ਵੱਜੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਸਟਮ ਨਵਾਂ ਹੋਣ ਕਰ ਕੇ ਹਾਲ ਦੀ ਘੜੀ ਲਾਭਪਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਬਿਨੈਕਾਰ ਆਪਣੀ ਦਰਖਾਸਤ ਆਨਲਾਈਨ ਜਾਂ ਆਫਲਾਈਨ 31 ਦਸੰਬਰ 2022 ਤੱਕ ਦੇ ਸਕਣਗੇ ਪ੍ਰੰਤੂ 1 ਜਨਵਰੀ 2023 ਤੋਂ ਵਿਭਾਗ ਵੱਲੋਂ ਕੇਵਲ ਆਨਲਾਈਨ ੀ https://ashirwad.punjab.gov.in/ ਤੇ ਦਰਖਾਸਤਾਂ ਹੀ ਵਿਚਾਰੀਆਂ ਜਾਣਗੀਆਂ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਨਲਾਈਨ ਪੋਰਟਲ ਸ਼ੁਰੂ ਹੋਣ ਨਾਲ ਯੋਗ ਲਾਭਪਾਤਰੀਆਂ ਨੂੰ ਘੱਟ ਸਮੇਂ ਵਿੱਚ ਪਾਰਦਰਸੀ ਤਰੀਕੇ ਨਾਲ ਸਕੀਮ ਦਾ ਲਾਹਾ ਮਿਲੇਗਾ

CATEGORIES
TAGS
Share This

COMMENTS

Wordpress (0)
Disqus (0 )
Translate