ਦੇਸ਼ ਭਰ ਵਿੱਚ ਲੱਗਿਆ ਚੋਣ ਜਾਬਤਾ, ਪੰਜਾਬ ਚ ਇਕ ਜੂਨ ਨੂੰ ਪੈਣਗੀਆਂ ਵੋਟਾਂ
ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ। ਦੇਸ਼ ਵਿੱਚ ਸੱਤ ਪੜਾਵਾਂ ਵਿੱਚ ਚੋਣਾਂ ਹੋਣਗੀਆਂ ਤੇ ਜਿਨਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਉੜੀਸਾ ਦੀ ਗੱਲ ਕਰੀਏ ਤਾਂ ਉੱਥੇ ਦੋ ਪੜਾਵਾਂ ਵਿੱਚ ਵੋਟਿੰਗ ਹੋਵੇਗੀ। 13 ਤੇ 20 ਮਈ ਨੂੰ ਵੋਟਾਂ ਪੈਣਗੀਆਂ। ਪਹਿਲੇ ਪੜਾਅ ਦੀ ਗੱਲ ਕਰੀਏ ਤਾਂ 19 ਅਪ੍ਰੈਲ ਤੋਂ ਵੋਟਾਂ ਦੀ ਸ਼ੁਰੂਆਤ ਹੋਵੇਗੀ ਤੇ 26 ਅਪ੍ਰੈਲ ਨੂੰ ਦੂਜਾ ਪੜਾ ਹੋਵੇਗਾ। 2019 ਦੀਆਂ ਲੋਕ ਸਭਾ ਚੋਣਾਂ ਦੀ ਗੱਲ ਕਰੀਏ ਤਾਂ ਉਦੋਂ 10 ਮਾਰਚ ਨੂੰ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਇਆ ਸੀ। ਉਦੋਂ ਵੀ ਸੱਤ ਪੜਾਵਾਂ ਵਿੱਚ ਵੋਟਾਂ ਪਈਆਂ ਸਨ ਤੇ 23 ਮਈ ਨੂੰ ਨਤੀਜੇ ਆਏ ਸਨ।