ਸੜਕ ਹਾਦਸੇ ਚ ਮਰੇ ਡਰਾਈਵਰ ਖਿਲਾਫ ਪੁਲਿਸ ਨੇ ਕੀਤਾ ਮੁਕੱਦਮਾ ਦਰਜ

ਫਿਰੋਜ਼ਪੁਰ ਵਿਖੇ ਫਾਜਿਲਕਾ- ਫਿਰੋਜ਼ਪੁਰ ਰੋਡ ਤੇ ਭਿਆਨਕ ਸੜਕ ਹਾਦਸੇ ਦੌਰਾਨ ਇੱਕ ਡਰਾਈਵਰ ਦੀ ਮੌਤ ਹੋ ਗਈ ਤੇ ਪੁਲਿਸ ਵੱਲੋਂ ਬਾਅਦ ਦੇ ਵਿੱਚ ਉਸੇ ਡਰਾਈਵਰ ਤੇ ਮੁਕਦਮਾ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮੁੰਬਈ ਤੋਂ ਜਲੰਧਰ ਆ ਰਿਹਾ ਸਬਜੀ ਦਾ ਭਰਿਆ ਇੱਕ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਤੇ ਇਸ ਹਾਦਸੇ ਦੌਰਾਨ ਟਰੱਕ ਦਾ ਡਰਾਈਵਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਂਦਾ ਹੈ ਤੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਉੱਥੇ ਉਸਦੀ ਮੌਤ ਹੋ ਗਈ। ਬਾਅਦ ਵਿੱਚ ਪੁਲਿਸ ਨੂੰ ਇਸ ਟਰੱਕ ਵਿੱਚੋਂ ਡੋਡੇ ਬਰਾਮਦ ਹੁੰਦੇ ਹਨ ਜਿਸ ਤੋਂ ਬਾਅਦ ਪੁਲਿਸ ਵੱਲੋਂ ਡਰਾਈਵਰ ਖਿਲਾਫ ਮੁਕਦਮਾ ਦਰਜ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਟਰੱਕ ਦੇ ਵਿੱਚੋਂ ਕਰੀਬ 90 ਕਿਲੋ ਡੋਡਾ ਪੋਸਤ ਬਰਾਮਦ ਹੋਇਆ ਸੀ।ਜਿਸ ਤੋਂ ਬਾਅਦ ਪੁਲਿਸ ਵੱਲੋਂ ਮ੍ਰਿਤਕ ਡਰਾਈਵਰ ਦੇ ਖਿਲਾਫ ਮੁਕਦਮਾ ਦਰਜ ਕੀਤਾ ਗਿਆ।

CATEGORIES
Share This

COMMENTS

Wordpress (0)
Disqus (0 )
Translate