ਸਿੱਧੂ ਮੂਸੇ ਵਾਲੇ ਦੇ ਘਰ ਤੋਂ ਆਈ ਖੁਸ਼ਖਬਰੀ
ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਘਰ ਤੋਂ ਖੁਸ਼ਖਬਰੀ ਸਾਹਮਣੇ ਆਈ ਹੈ। ਪਿਛਲੇ ਕਾਫੀ ਦਿਨਾਂ ਤੋਂ ਸਿੱਧੂ ਮੂਸੇ ਵਾਲਾ ਦੇ ਚਾਹੁਣ ਵਾਲਿਆਂ ਵਿੱਚ ਇਸ ਗੱਲ ਨੂੰ ਲੈ ਕੇ ਉਤਸੁਕਤਾ ਸੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਪੋਸਟ ਪਾ ਕੇ ਜਿੱਥੇ ਚਾਹੁਣ ਵਾਲਿਆਂ ਨੂੰ ਅਪੀਲ ਕੀਤੀ ਸੀ ਉੱਥੇ ਉਹਨਾਂ ਕਿਹਾ ਸੀ ਕਿ ਜਦੋਂ ਵੀ ਕੋਈ ਗੱਲ ਹੋਈ ਸਾਰਿਆਂ ਦੇ ਸਾਹਮਣੇ ਅਸੀਂ ਖੁਦ ਹੀ ਦੱਸਾਂਗੇ। ਸਿੱਧੂ ਮੂਸੇਵਾਲਾ ਦੇ ਘਰ ਉਸਦੇ ਛੋਟੇ ਭਰਾ ਨੇ ਜਨਮ ਲਿਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੇ ਸਿੱਧੂ ਮੂਸੇਵਾਲਾ ਦੀ ਫੋਟੋ ਦੇ ਨਾਲ ਉਸ ਦੇ ਛੋਟੇ ਭਰਾ ਦੀ ਫੋਟੋ ਸ਼ੇਅਰ ਕਰਦਿਆਂ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਹੈ ਤੇ ਨਾਲ ਹੀ ਦੱਸਿਆ ਹੈ ਕਿ ਸਿੱਧੂ ਮੂਸੇਵਾਲਾ ਦਾ ਛੋਟਾ ਵੀਰ ਆ ਗਿਆ ਹੈ। ਉਧਰ ਇਸ ਖਬਰ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ ਤੇ ਲੋਕ ਮੂਸੇ ਵਾਲਾ ਪਰਿਵਾਰ ਨੂੰ ਵਧਾਈਆਂ ਦੇ ਰਹੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਗਾਇਕਾਂ ਵੱਲੋਂ ਵੀ ਪੋਸਟਾਂ ਪਾ ਕੇ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨੂੰ ਵਧਾਈ ਦਿੱਤੀ ਜਾ ਰਹੀ ਹੈ।