ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋ 19 ਮਾਰਚ ਨੂੰ ਫ਼ਿਰੋਜ਼ਪੁਰ ਦਿਹਾਤੀ ਹਲਕੇ ‘ਚ “ਪੰਜਾਬ ਬਚਾਓ ਯਾਤਰਾ’ ਹੋਵੇਗਾ ਰਿਕਾਰਡਤੋੜ ਇਕੱਠ – ਟਿੱਬੀ

ਪੰਜਾਬ ਨੂੰ ਮੁੜ ਵਿਕਾਸ ਤੇ ਖੁਸ਼ਹਾਲੀ ਦੀ ਲੀਹੇ ਤੋਰਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ਤੇ ਯਾਤਰਾ ‘ਚ ਸ਼ਾਮਲ ਹੋਣ ਦੀ ਅਪੀਲ
ਫ਼ਿਰੋਜ਼ਪੁਰ 17 ਮਾਰਚ ( ਜਸਵਿੰਦਰ ਸਿੰਘ ਸੰਧੂ ) –
ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈ ਜਾ ਰਹੀ ‘ਪੰਜਾਬ ਬਚਾਓ ਯਾਤਰਾ’ 19 ਮਾਰਚ ਨੂੰ ਫ਼ਿਰੋਜ਼ਪੁਰ ਦੇ ਦਿਹਾਤੀ ਹਲਕੇ ਵਿੱਚ ਪੁੱਜੇਗੀ। ਇਹ ਜਾਣਕਾਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਟਿੱਬੀ ਨੇ ਦਿੱਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਟਿੱਬੀ ਨੇ ਕਿਹਾ ਕਿ ਸ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਚੱਲ ਰਹੀ ‘ਪੰਜਾਬ ਬਚਾਓ ਯਾਤਰਾ’ ਸਵੇਰੇ 9 ਵਜੇ ਹਲਕੇ ਦੇ ਇਤਿਹਾਸਕ ਪਿੰਡ ਫਿਰੋਜ਼ਸ਼ਾਹ ਤੋਂ ਸ਼ੁਰੂ ਹੋਵੇਗੀ ਅਤੇ ਵੱਖ ਵੱਖ ਪਿੰਡਾਂ ਵਿੱਚੋਂ ਹੋ ਕੇ ਨਿਕਲੇਗੀ। ਓਹਨਾ ਕਿਹਾ ਕਿ ਇਸ ਯਾਤਰਾ ਦੀ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੀ ਅਗਵਾਈ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਕਰਨਗੇ ਅਤੇ ਇਸ ਹਲਕੇ ਵਿੱਚ ਰਿਕਾਰਡ ਤੋੜ ਇਕੱਠ ਯਾਤਰਾ ਦੇ ਨਾਲ ਚੱਲੇਗਾ।
ਚਮਕੌਰ ਸਿੰਘ ਟਿੱਬੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਆਰੰਭੀ ਇਸ ਲਹਿਰ ਨਾਲ ਪੰਜਾਬ ਦੇ ਇਨਸਾਫ਼ ਪਸੰਦ ਲੋਕ ਆਣ ਖੜ੍ਹੇ ਹਨ ਅਤੇ ਲੋਕ ਸਭਾ ਚੋਣਾਂ ਵਿੱਚ ਸੂਬੇ ਦੀ ਹੰਕਾਰੀ ਸਰਕਾਰ ਨੂੰ ਮੂੰਹ ਤੋੜ ਜੁਆਬ ਦੇਣਗੇ। ਓਹਨਾ ਕਿਹਾ ਕਿ ਅਕਾਲੀ ਦਲ ਇੱਕ ਮਾਤਰ ਖੇਤਰੀ ਪਾਰਟੀ ਹੈ ਜੋ ਪੰਥ, ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੀ ਸਾਂਝੀ ਪਾਰਟੀ ਹੈ ਜਿਸ ਨੇ ਹਰੇਕ ਵਰਗ ਦੀ ਬਾਂਹ ਫੜੀ ਹੈ।
ਸ. ਟਿੱਬੀ ਨੇ 19 ਮਾਰਚ ਨੂੰ ਵਾਲੀ ਪੰਜਾਬ ਬਚਾਓ ਯਾਤਰਾ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

CATEGORIES
Share This

COMMENTS

Wordpress (0)
Disqus (0 )
Translate