ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਨ ਸੀ ਵੱਲੋਂ ਪੰਜਾਬ ਦੇ ਸਾਰੇ ਜਿਲ੍ਹਿਆਂ ਦੇ ਜ਼ਿਲ੍ਾ ਚੋਣ ਅਧਿਕਾਰੀਆਂ ਨਾਲ ਬੈਠਕ ਕਰਕੇ ਚੋਣਾਂ ਨੂੰ ਲੈ ਕੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਬੈਠਕ ਦੌਰਾਨ ਉਨਾਂ ਨੇ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਤੇ ਇਸ ਤੋਂ ਇਲਾਵਾ ਉਹਨਾਂ ਸੂਬੇ ਭਰ ਵਿੱਚ ਆਦਰਸ਼ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਕਿਹਾ ਤੇ ਨਾਲ ਹੀ ਉਹਨਾਂ ਇਹ ਵੀ ਸਪਸ਼ਟ ਨਿਰਦੇਸ਼ ਦਿੱਤੇ ਕਿ ਚੋਣਾਂ ਦੌਰਾਨ ਤਿਖੀ ਨਜ਼ਰ ਰੱਖੀ ਜਾਵੇ ਤੇ ਕਿਸੇ ਵੀ ਤਰਹਾਂ ਚੋਣ ਜਾਬਤੇ ਦੀ ਉਲੰਘਣਾ ਨਾ ਹੋਣ ਦਿੱਤੀ ਜਾਵੇ। ਉਧਰ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਵੀ ਹੇਠਲੇ ਪੱਧਰ ਤੇ ਸਖਤੀ ਨਾਲ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

CATEGORIES
Share This

COMMENTS

Wordpress (0)
Disqus (0 )
Translate