ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ- ਡਿਪਟੀ ਕਮਿਸ਼ਨਰ ਡਾ.senu duggal

ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਨੰਬਰ ਜਾਰੀ
-ਡਿਪਟੀ ਕਮਿਸ਼ਨਰ ਨੇ ਮੀਡੀਆ ਕਰਮੀਆਂ ਨਾਲ ਕੀਤੀ ਬੈਠਕ
ਫਾਜ਼ਿਲਕਾ 20 ਮਾਰਚ:
ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਕਰਮੀਆਂ ਨਾਲ ਚੋਣ ਤਿਆਰੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਸਭਾ ਲਈ ਚੋਣਾਂ 1 ਜੂਨ 2024 ਨੂੰ ਹੋਣਗੀਆਂ ਅਤੇ ਨਾਮਜਦਗੀਆਂ 7 ਮਈ ਤੋਂ ਸ਼ੁਰੂ ਹੋਣਗੀਆਂ। ਨਾਮਜਦਗੀਆਂ ਭਰਨ ਦੀ ਆਖਰੀ ਮਿਤੀ 14 ਮਈ ਹੋਵੇਗੀ ਅਤੇ ਨਾਮਜਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ। 17 ਮਈ ਤੱਕ ਨਾਮਜਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਸਬੰਧੀ ਇੱਕ ਸ਼ਿਕਾਇਤ ਸੈੱਲ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਟੋਲ ਫਰੀ ਨੰਬਰ 1950 ਹੈ। ਕੋਈ ਵੀ ਆਦਰਸ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਇਸ ਨੰਬਰ ਤੇ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ ਕਰਾ ਸਕਦਾ ਹੈ।
ਇਸ ਤੋਂ ਬਿਨਾਂ ਚੋਣ ਕਮਿਸ਼ਨ ਵੱਲੋਂ ਸੀ ਵਿਜ਼ਲ ਨਾਂ ਦੀ ਐਪ ਵੀ ਸ਼ੁਰੂ ਕੀਤੀ ਗਈ ਹੈ। ਜਿਸ ਦੇ ਰਾਹੀਂ ਆਦਰਸ ਚੋਣ ਜਾਬਤੇ ਦੀਆਂ ਉਲੰਘਣਾ ਸਬੰਧੀ ਸ਼ਿਕਾਇਤਾਂ ਕੀਤੀਆਂ ਜਾ ਸਕਦੀਆਂ ਹਨ ਅਤੇ ਇਸ ਐਪ ’ਤੇ ਆਉਣ ਵਾਲੀ ਸ਼ਿਕਾਇਤ ’ਤੇ 100 ਮਿੰਟ ਦੇ ਅੰਦਰ ਅੰਦਰ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਚਾਰੇ ਵਿਧਾਨ ਸਭਾ ਹਲਕੇ ਲੋਕ ਸਭਾ ਹਲਕਾ ਫਿਰੋਜਪੁਰ ਦਾ ਹਿੱਸਾ ਹਨ।ਜ਼ਿਲ੍ਹੇ ਵਿਚ ਕੁੱਲ 829 ਪੋਲਿੰਗ ਸਟੇਸ਼ਨ ਹਨ ਅਤੇ 759989 ਵੋਟਰ ਮਤਦਾਨ ਵਿਚ ਹਿੱਸਾ ਲੈਣਗੇ। ਜਲਾਲਾਬਾਦ ਵਿਧਾਨ ਸਭਾ ਵਿਚ ਕੁੱਲ 212805 ਵੋਟਰ ਹਨ, ਫਾਜਿਲ਼ਕਾ ਵਿਚ 179994 ਵੋਟਰ ਹਨ, ਅਬੋਹਰ ਵਿਚ 181700 ਅਤੇ ਬੱਲੂਆਣਾ ਵਿਚ 185490 ਵੋਟਰ ਹਨ।
ਚੋਣ ਤਿਆਰੀਆਂ ਦੀ ਗੱਲ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਦੇ ਹਿਸਾਬ ਨਾਲ ਤਿੰਨ-ਤਿੰਨ ਉੜਨ ਦਸਤੇ ਚੌਕਸੀ ਲਈ ਪਹਿਲਾਂ ਹੀ ਤਾਇਨਾਤ ਕਰ ਦਿੱਤੇ ਗਏ ਹਨ । ਉਹਨਾਂ ਨੇ ਕਿਹਾ ਕਿ ਚੋਣਾਂ ਵਿੱਚ ਧਨ-ਬਲ ਨੂੰ ਸਖਤੀ ਨਾਲ ਰੋਕਿਆ ਜਾਵੇਗਾ। ਇਸ ਤੋਂ ਬਿਨਾਂ 85 ਸਾਲ ਤੋਂ ਵੱਡੀ ਉਮਰ ਦੇ ਬਜ਼ੁਰਗਾਂ ਨੂੰ ਘਰ ਤੋਂ ਵੋਟ ਪਾਉਣ ਦਾ ਅਧਿਕਾਰ ਵੀ ਇਸ ਵਾਰ ਮਿਲੇਗਾ। ਉਹਨਾਂ ਨੇ  ਮੀਡੀਆ ਨੁਮਾਇੰਦਿਆਂ ਨੂੰ ਫੇਕ ਨਿਊਜ਼ ਫੈਲਣ ਤੋਂ ਰੋਕਣ ਵਿੱਚ ਸਹਿਯੋਗ ਕਰਨ ਲਈ ਵੀ ਅਪੀਲ ਕੀਤੀ। ਉਹਨਾਂ ਨੇ ਕਿਹਾ ਕਿ ਉਮੀਦਵਾਰਾਂ ਦੇ ਚੋਣ ਖਰਚ ਤੇ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ ਰਹੇਗੀ ਅਤੇ ਮੁੱਲ ਦੀਆਂ ਖਬਰਾਂ ਅਤੇ ਉਮੀਦਵਾਰਾਂ ਵੱਲੋਂ ਕੀਤੀ ਜਾਂਦੀ ਇਸ਼ਤਿਹਾਰਬਾਜ਼ੀ ਦੀ ਸਖਤੀ ਨਾਲ ਨਿਗਰਾਨੀ ਕੀਤੀ ਜਾਵੇਗੀ । ਉਨ੍ਹਾਂ ਨੇ ਕਿਹਾ ਕਿ ਈ ਪੇਪਰ, ਸੋਸਲ ਮੀਡੀਆ ਅਤੇ ਇਲੈਕਟੋ੍ਨਿਕ ਮੀਡੀਆ ਤੇ ਐਮਸੀਐਮਸੀ ਦੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਕੋਈ ਵੀ ਇਸਤਿਹਾਰਬਾਜੀ ਨਹੀਂ ਕੀਤੀ ਜਾ ਸਕਦੀ ਹੈ।

CATEGORIES
Share This

COMMENTS

Wordpress (0)
Disqus (0 )
Translate